Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਹੁਣ ਜੇਲ੍ਹ ’ਚ ਬੰਦ ਕੈਦੀਆਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਪੜਾਉਣਗੇ JBT ਅਧਿਆਪਕ

ਹੁਣ ਜੇਲ੍ਹ ’ਚ ਬੰਦ ਕੈਦੀਆਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਪੜਾਉਣਗੇ JBT ਅਧਿਆਪਕ

ਪੰਜਾਬ ਦੀਆਂ ਜੇਲ੍ਹਾਂ ਵਿੱਚ ਪੱਕੇ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵੱਲੋਂ 15 ਜੇਬੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਪੂਰੇ ਸੂਬੇ ਭਰ ’ਚੋਂ ਕੁੱਲ 22 ਪੋਸਟਾਂ ਚੁਣੀਆਂ ਗਈਆਂ ਹਨ ਜੋ ਕਿ ਪੰਜਾਬ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ਨੂੰ ਪੜਾਉਣਗੇ।ਮਿਲੀ ਜਾਣਕਾਰੀ ਮੁਤਾਬਿਕ ਪੱਕੇ ਕੀਤੇ ਗਏ ਅਧਿਆਪਕ ਜੇਲ੍ਹਾਂ ’ਚ ਬੰਦ ਕੈਦੀਆਂ ਦੇ ਨਾਲ ਨਾਲ ਉਨ੍ਹਾਂ ਬੱਚਿਆਂ ਨੂੰ ਵੀ ਪੜਾਉਣਗੇ ਜੋ ਕਿ ਜੇਲ੍ਹ ਦੇ ਅੰਦਰ ਪੈਦਾ ਹੋਏ ਹਨ।

ਯਾਨਿ ਕਿ ਜੋ ਐਰਤਾਂ ਗਰਭਵਤੀ ਹੋ ਕੇ ਜੇਲ੍ਹ ਚੱਲੀਆਂ ਜਾਂਦੀਆਂ ਹਨ ਤੇ ਉਨ੍ਹਾਂ ਦੇ ਬੱਚੇ ਜੇਲ੍ਹ ’ਚ ਪੈਦਾ ਹੁੰਦੇ ਹਨ। ਉਨ੍ਹਾਂ ਬੱਚਿਆ ਨੂੰ ਜੇਲ੍ਹ ਦੇ ਅੰਦਰ 6 ਸਾਲਾਂ ਤੱਕ ਜੇਲ੍ਹ ’ਚ ਰੱਖਿਆ ਜਾਂਦਾ ਹੈ ਇਨ੍ਹਾਂ ਬੱਚਿਆਂ ਦੀ ਪੜਾਈ ਦਾ ਕੰਮ ਵੀ ਇਨ੍ਹਾਂ ਅਧਿਆਪਕਾਂ ਵੱਲੋਂ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਇਹ ਪੰਜਾਬ ’ਚ ਪਹਿਲੀ ਵਾਰ ਹੋ ਰਿਹਾ ਹੈ ਜਦੋ ਪੱਕੇ ਤੌਰ ’ਤੇ ਅਧਿਆਪਕ ਜੇਲ੍ਹ ਦੇ ਅੰਦਰ ਰੱਖੇ ਜਾਂਦੇ ਹਨ ਇਸ ਤੋਂ ਪਹਿਲਾਂ ਕੱਚੇ ਤੌਰ ’ਤੇ ਜਾਂ ਕੰਟਰੈਕਟ ਤੌਰ ਤੇ ਅਧਿਆਪਕ ਜੇਲ੍ਹ ਦੇ ਅੰਦਰ ਰੱਖੇ ਜਾਂਦੇ ਸੀ। ਖੈਰ ਜੇਲ੍ਹਾਂ ਦੇ ਅੰਦਰ ਅਧਿਆਪਕਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਨਾਲ ਯਕੀਨੀ ਬਣਾਇਆ ਜਾਵੇਗਾ। ਪੰਜਾਬ ’ਚ ਲੁਧਿਆਣਾ ਦੇ ਨੇੜੇ ਜੇਲ੍ਹ ਬਣਾਈ ਜਾ ਰਹੀ ਹੈ ਜਿਸ ’ਚ ਕੈਦੀਆਂ ਤੇ ਹੋਰ ਨਜ਼ਰ ਸਖਤੀ ਨਾਲ ਰੱਖੀ ਜਾਵੇਗੀ