Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਜਲੰਧਰ,(ਸੰਜੇ ਸ਼ਰਮਾ)- ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਸੰਜੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਨਰੇਸ਼ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਰੂਡਸੈੱਟ ਸੰਸਥਾ, ਖੇਤੀਬਾੜੀ ਵਿਭਾਗ, ਜ਼ਿਲ੍ਹਾ ਲੀਡ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਐੱਸ.ਸੀ. ਕਾਰਪੋਰੇਸ਼ਨ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਆਜੀਵਿਕਾ ਮਿਸ਼ਨ, ਜ਼ਿਲ੍ਹਾ ਭਲਾਈ ਦਫ਼ਤਰ, ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ.ਸਿੱ.), ਪੰਜਾਬ ਹੁਨਰ ਵਿਕਾਸ ਮਿਸ਼ਨ, ਯੁਵਕ ਭਲਾਈ ਦਫ਼ਤਰ, ਨਹਿਰੂ ਯੁਵਾ ਕੇਂਦਰ ਆਦਿ ਵਿਭਾਗਾਂ ਤੋਂ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।

ਨਰੇਸ਼ ਕੁਮਾਰ ਨੇ ਮੀਟਿੰਗ ਦੌਰਾਨ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੂਹ ਵਿਭਾਗਾਂ ਤੋਂ ਉਨ੍ਹਾਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਤੇ ਟ੍ਰੇਨਿੰਗ ਕੋਰਸਾਂ ਬਾਰੇ ਜਾਣਕਾਰੀ ਇਕੱਤਰ ਕੀਤੀ ਤਾਂ ਜੋ ਯੋਗ ਨੌਜਵਾਨਾਂ ਨੂੰ ਇਨ੍ਹਾਂ ਯੋਜਨਾਵਾਂ ਤਹਿਤ ਦਿੱਤੇ ਜਾਣ ਵਾਲੇ ਸਬਸਿਡੀ ਆਧਾਰਿਤ ਕਰਜ਼ਿਆਂ ਤੋਂ ਇਲਾਵਾ ਸਿਖ਼ਲਾਈ ਕੋਰਸਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਰੋਜ਼ਗਾਰ-ਮੁਖੀ ਉਪਰਾਲਿਆਂ ਦਾ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਲਾਭ ਪ੍ਰਦਾਨ ਕਰਨ ਲਈ ਹੋਰ ਸਰਗਰਮੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਨੌਜਵਾਨ ਆਪਣੇ ਮਨਪਸੰਦ ਦਾ ਕਾਰੋਬਾਰ ਸ਼ੁਰੂ ਕਰਕੇ ਆਤਮ-ਨਿਰਭਰ ਬਣ ਸਕਣ।