Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਧੂੰਏਂ ਨਾਲ ਦਮ ਘੁੱਟਣ ਕਾਰਨ ਦੋ ਨੌਜਵਾਨਾਂ ਦੀ ਮੌਤ

ਧੂੰਏਂ ਨਾਲ ਦਮ ਘੁੱਟਣ ਕਾਰਨ ਦੋ ਨੌਜਵਾਨਾਂ ਦੀ ਮੌਤ

ਪਿੰਡ ਲੋਹਸਿੰਬਲੀ ਵਿੱਚ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਗੁਆਂਢੀਆਂ ਅਨੁਸਾਰ ਦੋਵੇਂ ਨੌਜਵਾਨ ਸ਼ੁੱਕਰਵਾਰ ਦੀ ਰਾਤ ਠੰਢ ਕਾਰਨ ਕਮਰੇ ਵਿੱਚ ਅੰਗੀਠੀ ਬਾਲ ਕੇ ਸੁੱਤੇ ਸੀ ਤੇ ਸਵੇਰੇ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ। ਹਾਲਾਂਕਿ ਦੋਵਾਂ ਨੌਜਵਾਨਾਂ ਦੀ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਪਰ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਅੰਗੀਠੀ ਕਾਰਨ ਮੌਤ ਹੋਈ ਹੈ।

ਜਾਣਕਾਰੀ ਅਨੁਸਾਰ ਬਿਹਾਰ ਵਾਸੀ ਕੁਸੂ ਕੁਮਾਰ (18), ਕਿਸ਼ਨ ਕੁਮਾਰ (17) ਫੈਕਟਰੀ ਵਿੱਚ ਕੰਮ ਕਰਦੇ ਸਨ। ਰੋਜ਼ ਦੀ ਤਰ੍ਹਾਂ ਰਾਤ ਨੂੰ ਵੀ ਦੋਵੇਂ ਸੌਂ ਗਏ ਪਰ ਸਵੇਰੇ ਦੋਵੇਂ ਕਾਫੀ ਦੇਰ ਬਾਅਦ ਵੀ ਨਹੀਂ ਉਠੇ ਜਿਸ ਤੋਂ ਬਾਅਦ ਸਾਥੀ ਮਜ਼ਦੂਰ ਨੇ ਰੌਲਾ ਪਾਇਆ ਅਤੇ ਕਮਰੇ ਦੇ ਅੰਦਰੋਂ ਕੋਈ ਆਵਾਜ਼ ਨਾ ਆਉਣ ‘ਤੇ ਉਸ ਨੇ ਕਮਰੇ ਅੰਦਰ ਜਾ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਦੋਵੇਂ ਮਰੇ ਹੋਏ ਸਨ। ਉਸ ਨੇ ਦੱਸਿਆ ਕਿ ਠੰਢ ਕਾਰਨ ਦੋਵੇਂ ਮਜ਼ਦੂਰਾਂ ਨੇ ਰਾਤ ਨੂੰ ਅੰਗੀਠੀ ਬਾਲੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੰਗੀਠੀ ’ਚੋਂ ਗੈਸ ਨਿਕਲੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਮੌਤ ਦਾ ਸੱਚ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।