Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣਾ ਜ਼ਰੂਰੀ

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣਾ ਜ਼ਰੂਰੀ

ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਸ਼ਨੀਵਾਰ ਮਹਾਪੰਚਾਇਤ ਹੋਈ, ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਵੱਧ ਚੜ ਕੇ ਸ਼ਮੂਲੀਅਤ ਕੀਤੀ ਅਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਹੁੰਗਾਰਾ ਭਰਿਆ। ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਇੱਥੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕੀਤਾ।

ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਲਗਾਤਾਰ ਭੁੱਖ ਹੜਤਾਲ ‘ਤੇ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਘਟਦੀ ਜਾ ਰਹੀ ਹੈ। ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦੀ ਸਿਹਤ ਦੇ ਮਸਲੇ ਨੂੰ ਲੈ ਕੇ ਮਾਮਲਾ ਚੱਲ ਰਿਹਾ ਹੈ।

ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਨੇ ਹਾਜ਼ਰ ਕਿਸਾਨਾਂ ਦੇ ਹਜੂਮ ਨੂੰ ਦੱਸਿਆ, ”ਪੁਲਿਸ ਨੇ ਮੈਨੂੰ ਉਠਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ। ਪਰ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਪੰਜਾਬ ਅਤੇ ਹਰਿਆਣਾ ਤੋਂ ਸੈਂਕੜੇ ਨੌਜਵਾਨਾਂ ਨੇ ਸਾਡੇ ਕੋਲ ਪਹੁੰਚ ਕੇ ਮੋਰਚਾ ਸੰਭਾਲ ਲਿਆ। ਜੋ ਅੱਜ ਮੋਰਚੇ ‘ਤੇ ਪਹੁੰਚੇ ਹਨ, ਇਹ ਵਾਹਿਗੁਰੂ ਦੀ ਕਿਰਪਾ ਨਾਲ ਹੀ ਹੈ। ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਅਸੀਂ ਮੋਰਚਾ ਜਿੱਤ ਕੇ ਰਹਾਂਗੇ।ਉਨ੍ਹਾਂ ਨੇ ਅੱਗੇ ਕਿਹਾ, ”ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣਾ ਜ਼ਰੂਰੀ ਹੈ। ਸਰਕਾਰੀ ਅੰਕੜੇ ਦੱਸਦੇ ਹਨ ਕਿ ਲਗਭਗ 4 ਲੱਖ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ, ਪਰ ਅਸਲ ਅੰਕੜਿਆਂ ਵਿੱਚ ਹੁਣ ਤੱਕ 7 ਲੱਖ ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਡੱਲੇਵਾਲ ਨੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ, ਤਾਂ ਜੋ ਅੰਦੋਲਨ ਨੂੰ ਹੋਰ ਮਜ਼ਬੂਤ ​​ਕੀਤਾ ਜਾ ਸਕੇ।”

ਸੰਬੋਧਨ ਦੀ ਸਮਾਪਤੀ ਤੋਂ ਬਾਅਦ ਡੱਲੇਵਾਲ ਨੂੰ ਸਟੇਜ ਤੋਂ ਉਤਾਰ ਦਿੱਤਾ ਗਿਆ। ਇਸ ਦੇ ਨਾਲ ਹੀ 4 ਵਜੇ ਹੋਣ ਵਾਲੀ ਪ੍ਰੈੱਸ ਕਾਨਫਰੰਸ ਵੀ ਰੱਦ ਕਰ ਦਿੱਤੀ ਗਈ। ਜਗਜੀਤ ਡੱਲੇਵਾਲ 40 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ 4 ਜਨਵਰੀ ਨੂੰ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ।