Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਵੀ ਜਾਰੀ ਹੁਕਮਨਾਮਿਆਂ ਨੂੰ ਰੋਲਣ ਦਾ ਕੰਮ ਕੀਤਾ

ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਵੀ ਜਾਰੀ ਹੁਕਮਨਾਮਿਆਂ ਨੂੰ ਰੋਲਣ ਦਾ ਕੰਮ ਕੀਤਾ

ਚੰਡੀਗੜ੍ਹ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ ਅਤੇ ਐਸਜੀਪੀਸੀ ਮੈਂਬਰਾਂ ਜਥੇ: ਸੁਰਿੰਦਰ ਸਿੰਘ ਭੁਲੇਵਾਲ, ਭਾਈ ਮਨਜੀਤ ਸਿੰਘ, ਕਰਨੈਲ ਸਿੰਘ ਪੰਜੋਲੀ, ਸਤਵਿੰਦਰ ਸਿੰਘ ਟੌਹੜਾ ਅਤੇ ਅਮਰੀਕ ਸਿੰਘ ਸ਼ਾਹਪੁੱਰ ਵਲੋ ਜਾਰੀ ਆਪਣੇ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਧੜੇ ਨੂੰ ਸਲਾਹ ਦਿੰਦਿਆਂ ਕਿਹਾ ਕਿ, ਹੁਕਮਨਾਮਿਆਂ ਤੋਂ ਭਗੌੜੇ ਹੋਣ ਦੀ ਸਥਿਤੀ ਵਿਚ ਅਸਤੀਫ਼ੇ ਦੇ ਚੁੱਕੀ ਲੀਡਰਸ਼ਿਪ ਵਾਰ ਵਾਰ ਦਫ਼ਤਰੀ ਮੀਟਿੰਗਾਂ ਕਰਕੇ ਸਿੱਖ ਕੌਮ ਦੀ ਚੁੱਪ ਅਤੇ ਹਲੀਮੀ ਦਾ ਇਮਤਿਹਾਨ ਨਾ ਲਵੇ, ਜਿਸ ਦੇ ਨਤੀਜੇ ਅਤਿ ਮਾੜੇ ਅਤੇ ਰਾਜਨੀਤਿਕ ਅਤੇ ਧਾਰਮਿਕ ਤੌਰ ਤੇ ਮਾੜੇ ਹੋ ਸਕਦੇ ਹਨ। ਜਾਰੀ ਬਿਆਨ ਵਿਚ ਐਸਜੀਪੀਸੀ ਮੈਬਰਾਂ ਨੇ ਕਿਹਾ ਕਿ

ਇਸ ਵੇਲੇ ਪੰਥ ਅਤੇ ਪਾਰਟੀ ਵਿੱਚ ਦੁਬਿਧਾ ਖੜੀ ਕਰਨ ਲਈ ਮੁੱਖ ਤੌਰ ਤੇ ਜਿੰਮੇਵਾਰ ਡਾ: ਦਲਜੀਤ ਚੀਮਾ ਜਾਣਬੁੱਝ ਕੇ ਪਾਰਟੀ ਨੂੰ ਅਕਾਲ ਤਖ਼ਤ ਨਾਲ ਟਕਰਾਅ ਵਾਲੀ ਸਥਿਤੀ ਵਿੱਚ ਪਾ ਰਹੇ ਹਨ, ਜਿਸ ਤੋਂ ਓਹਨਾ ਨੂੰ ਬਾਝ ਆਉਣਾ ਚਾਹੀਦਾ ਹੈ । ਜਦੋਂ ਤੱਕ ਸੁਖਬੀਰ ਬਾਦਲ ਸਮੇਤ ਵੱਖ ਵੱਖ ਆਗੂਆਂ ਵਲੋਂ ਦਿੱਤੇ ਅਸਤੀਫਿਆਂ ਤੇ ਵਰਕਿੰਗ ਕਮੇਟੀ ਕੋਈ ਫੈਸਲਾ ਨਹੀ ਲੈ ਲੈਂਦੀ,ਉਸ ਸਮੇਂ ਤੱਕ ਅਸਤੀਫ਼ਾ ਦੇ ਚੁੱਕੇ ਆਗੂਆਂ ਨੂੰ ਪਾਰਟੀ ਦਫਤਰ ਆਪਣੀ ਅਗਵਾਈ ਹੇਠ ਮੀਟਿੰਗ ਕਰਨਾ ਜਾਂ ਕਰਵਾਉਣਾ ਸਿਧਮ ਸਿੱਧਾ ਹੁਕਮਨਾਮੇ ਦੀ ਉਲੰਘਣਾ ਹੀ ਨਹੀ ਚੁਣੌਤੀ ਦੇਣ ਬਰਾਬਰ ਹੈ।

ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉੱਨਾਂ ਨੂੰ ਮਿਲਣ ਸਮੇਂ ਕਿਹਾ ਕਿ ਸੁਖਬੀਰ ਬਾਦਲ ਧੜੇ ਨੇ ਕੋਈ ਟਾਈਮ ਨਹੀ ਲਿਆ ਜਾਂ ਟਾਈਮ ਮੰਗਿਆ ਗਿਆ। ਜਿਸ ਕਾਰਨ ਉਹ ਹੁਕਮਨਾਮੇ ਦੀ ਉਲੰਘਣਾ ਕਰ ਰਹੇ ਹਨ। ਮੈਂਬਰਾਂ ਵੱਲੋਂ ਸੰਗਤ ਨੂੰ ਪੁਰਜੋਰ ਅਪੀਲ ਕੀਤੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਅਤੇ ਟਕਰਾਅ ਪੈਦਾ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦੇਣ ਦਾ ਸਮਾਂ ਆ ਗਿਆ ਹੈ। ਇਸ ਲਈ ਸੰਗਤ ਇਹਨਾ ਗੁਰੂ ਤੋ ਬੇਮੁੱਖ ਹੋਏ ਆਗੂਆਂ ਖਿਲਾਫ ਸਖਤ ਲਾਮਬੰਦੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਭਾਵਨਾ ਨੂੰ ਪੇਸ਼ ਕਰਦੇ ਹੋਏ ਜਵਾਬ ਦੇਣ ਲਈ ਸਾਰੀਆਂ ਗੁਰੂਦੁਆਰਾ ਪ੍ਰਬੰਧਕ ਕਮੇਟੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮੱਰਪਿੱਤ ਮਤੇ ਪਾ ਕੇ ਭੇਜੇ।