Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਪੰਜਾਬ ’ਚ 3 ਦਿਨਾਂ ਦੌਰਾਨ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ

ਪੰਜਾਬ ’ਚ 3 ਦਿਨਾਂ ਦੌਰਾਨ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ

ਪੰਜਾਬ , ਜੇਕਰ ਤੁਸੀ ਰੋਜ਼ਾਨਾ ਬੱਸਾਂ ‘ਚ ਸਫ਼ਰ ਕਰਦੇ ਹੋ ਜਾਂ ਫਿਰ ਬੱਸ ਰਾਹੀਂ ਕਿਸੇ ਦੂਜੇ ਸ਼ਹਿਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਓ, ਕਿਉਂਕਿ 6 ਜਨਵਰੀ ਤੋਂ 8 ਜਨਵਰੀ ਤੱਕ ਬੱਸਾਂ ਲਈ ਖੱਜਲ-ਖੁਆਰ ਹੋਣਾ ਪੈ ਸਕਦਾ ਹੈ। ਪੰਜਾਬ ’ਚ ਇਨ੍ਹਾਂ 3 ਦਿਨਾਂ ਦੌਰਾਨ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ, ਜਿਸ ਕਾਰਨ ਆਮ ਲੋਕ ਸੋਚ ਸਮਝ ਕੇ ਹੀ ਘਰ ਤੋਂ ਬਾਹਰ ਨਿਕਲਣ। ਇਸ ਸਬੰਧੀ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਦਿਨਾਂ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਕਈ ਮੰਗਾਂ ਸਬੰਧੀ ਚਰਚਾ ਹੋਈ ਸੀ। ਪਰ ਮੀਟਿੰਗ ਬੇਸਿੱਟਾ ਰਹਿਣ ਕਾਰਨ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਤਿੰਨ ਦਿਨਾਂ ਲਈ, ਭਾਵ 6 ਤੋਂ ਲੈ ਕੇ 8 ਜਨਵਰੀ ਤੱਕ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।