Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, ਚੰਡੀਗੜ੍ਹ ਦੇ ਸਿੱਖਿਆ ਵਿਭਾਗ (Chandigarh Education Department ) ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ (schools closed) ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ।ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਲਈ ਸਕੂਲ ਸਾਢੇ ਨੌਂ ਵਜੇ ਤੋਂ ਬਾਅਦ ਹੀ ਖੋਲ੍ਹਣ ਲਈ ਕਿਹਾ ਗਿਆ ਹੈ ਤੇ ਇਨ੍ਹਾਂ ਜਮਾਤਾਂ ਲਈ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ।

ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ। ਉਧਰ, ਮੌਸਮ ਵਿਗਿਆਨੀਆਂ ਨੇ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਹਿਰ ਵਿੱਚ ਮੁੜ ਤੋਂ ਮੌਸਮ ਤਬਦੀਲ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ 6 ਜਨਵਰੀ ਦੁਪਹਿਰ ਤੱਕ ਰੁਕ-ਰੁਕ ਕੇ ਹਲਕਾ ਮੀਂਹ ਪੈ ਸਕਦਾ ਹੈ। ਸਿਟੀ ਬਿਊਟੀਫੁੱਲ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜੋ ਅੱਜ ਸਵੇਰੇ 10-11 ਵਜੇ ਤੱਕ ਜਾਰੀ ਰਹੀ। ਉਸ ਤੋਂ ਬਾਅਦ ਨਿਕਲੀ ਧੁੱਪ ਕਰਕੇ ਸ਼ਹਿਰ ਵਾਸੀਆਂ ਨੇ ਪੈ ਰਹੀ ਕੜਾਕੇ ਦੀ ਠੰਢ ਤੋਂ ਕੁੱਝ ਰਾਹਤ ਮਹਿਸੂਸ ਕੀਤੀ।