Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਗੁਰੂ ਗੋਬਿੰਦ ਸਿੰਘ ਜੀ ਮਨੁੱਖਤਾ ਦੇ ਰਹਿਬਰ ਸਨ: ਖਾਲਸਾ

ਜਲੰਧਰ, (ਸੰਜੇ ਸ਼ਰਮਾ)-ਅੱਜ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਦਸਵੇਂ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਰੱਖੇ ਗਏ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ। ਅਖੰਡ ਪਾਠ ਦੀ ਸੇਵਾ ਬੀਬੀ ਪ੍ਰੀਆ ਦਿਓਲ ਨਗਰ, ਦਲਜੀਤ ਸਿੰਘ ਵਾਲੀਆ ਵਲੋਂ ਕੀਤੀ ਗਈ। ਇਸ ਉਪਰੰਤ ਭਾਈ ਛਨਬੀਰ ਸਿੰਘ, ਭਾਈ ਗੁਰਮੇਲ ਸਿੰਘ ਧੀਰਜ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਪ੍ਰਧਾਨ ਭੁਪਿੰਦਰ ਪਾਲ ਸਿੰਘ ਖਾਲਸਾ ਅਤੇ ਜ. ਸਕੱਤਰ ਸ. ਗੁਰਮੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਤੇ ਦਲਜੀਤ ਸਿੰਘ ਵਾਲੀਆ ਮੀਤ ਪ੍ਰਧਾਨ ਨੂੰ ਸਨਮਾਨਿਤ ਕੀਤਾ ਗਿਆ। ਇਸ ਸ਼ੁਭ ਅਫਸਰ ਤੇ ਹਰਜਿੰਦਰ ਸਿੰਘ ਧਮੀਜਾ, ਕੁਲਦੀਪ ਸਿੰਘ, ਹਰਵਿੰਦਰ ਸਿੰਘ ਲੱਕੀ, ਗੁਰਸੇਵਕ ਸਿੰਘ, ਮਨਜੀਤ ਸਿੰਘ, ਦਿਲਦਾਰ ਸਿੰਘ, ਡਾ. ਪ੍ਰਿਤਪਾਲ ਸਿੰਘ, ਕੈਪਟਨ ਗੁਰਬਖਸ਼ ਸਿੰਘ, ਸੁਰਿੰਦਰ ਸਿੰਘ, ਅਰਵਿੰਦਰ ਸਿੰਘ ਆਦਿ ਨੇ ਸ਼ਿਰਕਤ ਕੀਤੀ। ਸਮਾਪਤੀ ਤੇ ਗੁਰੂ ਕਾ ਅਟੁੱਟ ਲੰਗਰ ਦਿਨ ਅਤੇ ਰਾਤ ਦੇ ਦੀਵਾਨ ਵਿੱਚ ਸਜਾਇਆ ਗਿਆ।

ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਦਿਵਸ ਤੇ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਕੌਂਸਲਰ ਬੀਬੀ ਅਨੂਪ ਕੌਰ ਅਤੇ ਕੌਂਸਲਰ ਪਤੀ ਐਚਪੀ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਭੂਪਿੰਦਰ ਸਿੰਘ ਸਿੰਘ ਖਾਲਸਾ, ਹੈਡ ਗ੍ਰੰਥੀ ਭਾਈ ਸਤਪਾਲ ਸਿੰਘ, ਕੈਸ਼ੀਅਰ ਜਥੇਦਾਰ ਗੁਰਸੇਵਕ ਸਿੰਘ, ਡਾ. ਜਗਜੀਤ ਕੌਰ ਬਜਾਜ, ਚੌਧਰੀ ਭੂਪਿੰਦਰ, ਰਮੇਸ ਚਾਵਲਾ ਅਤੇ ਹੋਰ।