Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਹਾਦਸਿਆਂ ਤੋਂ ਬਚਾਅ ਲਈ ਏ.ਡੀ.ਜੀ.ਪੀ. ਫਾਰੂਕੀ ਵੱਲੋਂ ਲੋਕਾਂ ਨੂੰ ਰਾਤ ਸਮੇਂ ਧੁੰਦ ’ਚ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ

ਹਾਦਸਿਆਂ ਤੋਂ ਬਚਾਅ ਲਈ ਏ.ਡੀ.ਜੀ.ਪੀ. ਫਾਰੂਕੀ ਵੱਲੋਂ ਲੋਕਾਂ ਨੂੰ ਰਾਤ ਸਮੇਂ ਧੁੰਦ ’ਚ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ

ਜਲੰਧਰ, (ਸੰਜੇ ਸ਼ਰਮਾ)- ਸਰਦੀ ਦੇ ਮੌਸਮ ਵਿੱਚ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਵਿੱਚ ਅਜਾਈਂ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਏ.ਡੀ.ਜੀ.ਪੀ. ਪੀ.ਏ.ਪੀ. ਐਮ.ਐਫ. ਫਾਰੂਕੀ ਨੇ ਸੂਬੇ ਦੇ ਲੋਕਾਂ ਨੂੰ ਰਾਤ ਦੇ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਧੁੰਦ ਕਿਸੇ ਵੇਲੇ ਖਤਰਨਾਕ ਸਾਬਿਤ ਹੋ ਸਕਦੀ ਹੈ। ਰਾਤ ਵੇਲੇ ਧੁੰਦ ਦਾ ਪ੍ਰਭਾਵ ਵਧਣ ਕਾਰਨ ਵਿਜ਼ੀਬਿਲਟੀ ਘਟ ਜਾਣ ਕਰਕੇ ਹਾਦਸਿਆਂ ਦਾ ਖ਼ਤਰਾ ਬਹੁਤ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਰਾਤ ਸਮੇਂ ਸਫ਼ਰ ਕੀਤਾ ਜਾਵੇ।

ਰਾਤ ਸਮੇਂ ਵਾਹਨ ਚਲਾਉਂਦਿਆਂ ਪੂਰੀ ਸਾਵਧਾਨੀ ਵਰਤਣ ’ਤੇ ਜ਼ੋਰ ਦਿੰਦਿਆਂ ਏ.ਡੀ.ਜੀ.ਪੀ. ਨੇ ਕਿਹਾ ਕਿ ਹਾਰਨ ਦੀ ਯੋਗ ਵਰਤੋਂ ਕੀਤੀ ਜਾਵੇ ਅਤੇ ਸੜਕ ’ਤੇ ਵਾਹਨ ਖ਼ਰਾਬ ਹੋਣ ਦੀ ਸੂਰਤ ਵਿੱਚ ਸੜਕ ਸੁਰੱਖਿਆ ਫੋਰਸ ਦੀ ਮਦਦ ਲਈ ਜਾਵੇ ਤਾਂ ਜੋ ਖ਼ਰਾਬ ਵਾਹਨ ਦੀ ਬੈਰੀਕੇਟਿੰਗ ਆਦਿ ਕੀਤੀ ਜਾ ਸਕੇ ਕਿਉਂਕਿ ਧੁੰਦ ਦੌਰਾਨ ਸੜਕ ’ਤੇ ਖ਼ਰਾਬ ਹਾਲਤ ਵਿੱਚ ਖੜ੍ਹੇ ਵਾਹਨਾਂ ਕਾਰਨ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ।

ਬੱਸ ਅਤੇ ਹੋਰ ਕਮਰਸ਼ੀਅਲ ਵਾਹਨ ਚਾਲਕਾਂ ਨੂੰ ਪੂਰੀ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕਰਦਿਆਂ ਸ਼੍ਰੀ ਫਾਰੂਕੀ ਨੇ ਕਿਹਾ ਕਿ ਰਾਤ ਸਮੇਂ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣ ਦੇ ਨਾਲ-ਨਾਲ ਲਾਈਟਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਤਾਂ ਜੋ ਅੱਗੇ ਪਿੱਛੇ ਆਉਣ ਵਾਲੀਆਂ ਗੱਡੀਆਂ ਨੂੰ ਸੜਕ ’ਤੇ ਚੱਲਦੇ ਵਾਹਨ ਦਾ ਪਤਾ ਲੱਗ ਸਕੇ।

ਏ.ਡੀ.ਜੀ.ਪੀ. ਨੇ ਕਿਹਾ ਕਿ ਥੋੜੀ ਜਿਹੀ ਸਾਵਧਾਨੀ ਨਾਲ ਹਾਦਸਿਆਂ ਤੋਂ ਬਚਾਅ ਹੋ ਸਕਦਾ ਹੈ ਅਤੇ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਲੋਕਾਂ ਨੂੰ ਆਪਣੀ, ਆਪਣੇ ਪਰਿਵਾਰ ਅਤੇ ਹੋਰਨਾਂ ਦੀ ਸੁਰੱਖਿਆ ਲਈ ਪੂਰੀ ਸਾਵਧਾਨੀ ਨਾਲ ਡਰਾਈਵਿੰਗ ਕਰਨ ਦੀ ਅਪੀਲ ਕੀਤੀ।