Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

ਜਲੰਧਰ,(ਸੰਜੇ ਸ਼ਰਮਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਿਹਤ ਵਿਭਾਗ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕ ਇਸ ਸਕੀਮ ਅਧੀਨ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣ।

ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਵਧੀਕ ਡਿਪਟੀ ਕਮਿਸ਼ਨਰ ਬੁਧੀ ਰਾਜ ਸਿੰਘ, ਸਿਵਲ ਸਰਜਨ ਡਾ. ਗੁਰਮੀਤ ਸਮੇਤ ਜ਼ਿਲ੍ਹੇ ਵਿੱਚ ਚੱਲ ਰਹੇ ਮਹੱਤਵਪੂਰਣ ਸਿਹਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਿਲਣ ਵਾਲੀਆਂ ਸੇਵਾਵਾਂ ਸਬੰਧੀ 63 ਸੂਚੀਬੱਧ ਹਸਪਤਾਲਾਂ ਵਿੱਚ ਸੁਚੱਜੇ ਢੰਗ ਨਾਲ ਪ੍ਰਦਰਸ਼ਿਤ ਕੀਤਾ ਜਾਵੇ ਅਤੇ ਐੱਨ.ਆਈ.ਸੀ. ਦੀ ਵੈੱਬਸਾਈਟ ’ਤੇ ਸਿਹਤ ਸੰਭਾਲ ਸੰਸਥਾਵਾਂ ਦੀ ਸੂਚੀ ਨੂੰ ਅਪਡੇਟ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ ਪਹਿਲਾਂ ਹੀ 2,76,655 ਲਾਭਪਾਤਰੀ ਕਵਰ ਕੀਤੇ ਜਾ ਚੁੱਕੇ ਹਨ। ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਡਾਕਟਰਾਂ ਨੂੰ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਕੇ ਇਸ ਸਕੀਮ ਨੂੰ ਜਲੰਧਰ ਵਿੱਚ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ।

ਨੈਸ਼ਨਲ ਟੀਬੀ ਖਾਤਮਾ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 2.84 ਲੱਖ ਪਛਾਣ ਕੀਤੀ ਗਈ ਸੰਵੇਦਨਸ਼ੀਲ ਆਬਾਦੀ ਵਿੱਚੋਂ 86,585 ਵਿਅਕਤੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਾਂਚ ਉਪਰੰਤ ਸਿਹਤ ਅਧਿਕਾਰੀਆਂ ਵੱਲੋਂ ਮਰੀਜ਼ਾਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਸ਼ਾ ਛੁਡਾਊ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ 22 ਕੇਂਦਰਾਂ ਵਿੱਚ 1777 ਓ.ਪੀ.ਡੀ. ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਅਤੇ 274 ਨੂੰ ਹੋਰ ਦੇਖਭਾਲ ਲਈ ਦਾਖ਼ਲ ਕੀਤਾ ਗਿਆ ਹੈ। ਉਨ੍ਹਾਂ ਡਾਕਟਰਾਂ ਨੂੰ ਨਸ਼ਾ ਪ੍ਰਭਾਵਿਤ ਮਰੀਜ਼ਾਂ ਨਾਲ ਗੱਲਬਾਤ ਕਰਨ ਲਈ ਵੀ ਕਿਹਾ ਤਾਂ ਜੋ ਨਸ਼ੇ ਪੱਖੋਂ ਸੰਵੇਦਨਸ਼ੀਲ ਥਾਵਾਂ ਦੀ ਸੂਚੀ ਤਿਆਰ ਕੀਤੀ ਜਾ ਸਕੇ, ਜੋ ਨਸ਼ਾ ਵਿਰੋਧੀ ਉਪਾਵਾਂ ਲਈ ਵੀ ਸਹਾਈ ਹੋਵੇਗੀ।