Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ
You are currently viewing ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੰਦਰ ‘ਤੇ ਲਿੰਟਲ ਪਾਉਣ ਦੇ ਕੰਮ ਦਾ  ਕੀਤਾ ਸ਼ੁਭਾਰੰਭ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੰਦਰ ‘ਤੇ ਲਿੰਟਲ ਪਾਉਣ ਦੇ ਕੰਮ ਦਾ ਕੀਤਾ ਸ਼ੁਭਾਰੰਭ

ਜਲੰਧਰ,(ਸੰਜੇ ਸ਼ਰਮਾ)- ਸ਼੍ਰੀ ਸ਼ਿਵ ਦੁਰਗਾ ਮੰਦਿਰ, ਬਸਤੀ ਗੁਜਾਂ ਡਾਕਘਰ ਵਾਲੀ ਗਲੀ ਦੇ ਪੁਨਰ ਨਿਰਮਾਣ ਦਾ ਕਾਰਜ ਚੱਲ ਰਿਹਾ ਹੈ। ਜਿਸ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਮੰਦਰ ਦੀ ਇਮਾਰਤ ‘ਤੇ ਲੈਂਟਲ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ।

ਇਸ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਮੰਦਰ ਕਮੇਟੀ ਵੱਲੋਂ ਮੰਦਰ ਦਾ ਵਿਸਥਾਰ ਕਰਕੇ ਸ਼ੁਰੂ ਕੀਤਾ ਗਿਆ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਘਰ ਨੂੰ ਬਹੁਤ ਸੁੰਦਰ ਬਣਾਉਣ ਦੀ ਕੋਸ਼ਿਸ਼ ਕਰਦੇ ਹਾਂ ਅਤੇ ਆਖ਼ਿਰਕਾਰ ਇਹ ਪਰਮਾਤਮਾ ਦਾ ਘਰ ਹੈ ਇਸ ਲਈ ਇਹ ਸਾਡੇ ਘਰਾਂ ਨਾਲੋਂ ਵੀ ਜ਼ਿਆਦਾ ਸੁੰਦਰ ਹੋਣਾ ਚਾਹੀਦਾ ਹੈ ਅਤੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਹ ਇੱਕ ਬਹੁਤ ਹੀ ਪ੍ਰਾਚੀਨ ਮੰਦਰ ਹੈ, ਇਸ ਲਈ ਇਸਦਾ ਨਵੀਨੀਕਰਨ ਕਰਨਾ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਇਸ ਛੋਟੇ ਜਿਹੇ ਮੰਦਰ ਨੂੰ ਸ਼ਾਨਦਾਰ ਦਿੱਖ ਦੇਣ ਲਈ ਮੰਦਰ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੇ ਗਏ ਯਤਨ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਬਹੁਤ ਕੀਮਤੀ ਹੈ, ਸਮਾਜ ਵਿੱਚ ਕੁਝ ਅਜਿਹਾ ਕਰੋ ਕਿ ਲੋਕ ਤੁਹਾਨੂੰ ਹਮੇਸ਼ਾ ਯਾਦ ਰੱਖਣ। ਉਨ੍ਹਾਂ ਮੰਦਰ ਕਮੇਟੀ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰ ਮੁਨੀਸ਼ ਧੀਰ, ਨਵ ਕੁੰਦਰਾ, ਬਾਬਾ ਜੈਰਥ, ਲਵਲੀ ਵਰਮਾ, ਵਿਸ਼ਾਲ ਅਰੋੜਾ, ਦੇਵ ਨਾਰੰਗ, ਤਰੁਣ ਕੁਮਾਰ, ਸੁਨੀਲ ਕੁਮਾਰ, ਵਿਮਲ ਕੁਮਾਰ ਅਤੇ ਹੋਰ ਮੈਂਬਰ ਮੌਜੂਦ ਸਨ।