Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੈਬਨਿਟ ਮੰਤਰੀਆਂ ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੀ ਮੌਜੂਦਗੀ ’ਚ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਸੰਭਾਲੇ ਅਹੁਦੇ

ਕੈਬਨਿਟ ਮੰਤਰੀਆਂ ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੀ ਮੌਜੂਦਗੀ ’ਚ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਸੰਭਾਲੇ ਅਹੁਦੇ

ਜਲੰਧਰ,(ਸੰਜੇ ਸ਼ਰਮਾ)-  ਜਲੰਧਰ ਦੇ ਨਵੇਂ ਚੁਣੇ ਗਏ ਮੇਅਰ ਵਿਨੀਤ ਧੀਰ ਸਮੇਤ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਨੇ ਸ਼ਨੀਵਾਰ ਨੂੰ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਨਗਰ ਨਿਗਮ ਜਲੰਧਰ ਵਿਖੇ ਆਪਣੇ ਅਹੁਦੇ ਸੰਭਾਲ ਲਏ ਹਨ।

      ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ, ਹਲਕਾ ਵਿਧਾਇਕ ਰਮਨ ਅਰੋੜਾ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਰਾਜਵੀਰ ਸਿੰਘ ਅਤੇ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।

   ਕੈਬਨਿਟ ਮੰਤਰੀਆਂ ਨੇ ਵਿਨੀਤ ਧੀਰ ਨੂੰ ਮੂੰਹ ਮਿੱਠਾ ਕਰਵਾ ਕੇ ਮੇਅਰ ਦੀ ਕੁਰਸੀ ’ਤੇ ਬਿਠਾਇਆ ਅਤੇ ਮੁਬਾਰਕਬਾਦ ਦਿੱਤੀ।

   ਅਹੁਦਾ ਸੰਭਾਲਣ ਉਪਰੰਤ ਮੇਅਰ ਵਿਨੀਤ ਧੀਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਸ਼ਹਿਰ ਨੂੰ ਪੂਰੀ ਤਰ੍ਹਾਂ ਵਿਕਸਿਤ ਕਰਨ ਦੀ ਵਚਨਬੱਧਤਾ ਦਹੁਰਾਉਂਦਿਆ ਉਨ੍ਹਾਂ ਕਿਹਾ ਕਿ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਸਾਰੇ ਕੌਂਸਲਰਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੇਜ਼ੀ ਨਾਲ ਤੋਰਿਆ ਜਾਵੇਗਾ।

   ਉਪਰੰਤ ਕੈਬਨਿਟ ਮੰਤਰੀਆਂ ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੀ ਮੌਜੂਦਗੀ ਵਿੱਚ ਜਲੰਧਰ ਨਗਰ ਨਿਗਮ ਦੇ ਨਵੇਂ ਚੁਣੇ ਗਏ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਅਤੇ ਡਿਪਟੀ ਮੇਅਰ ਮਲਕੀਤ ਸਿੰਘ ਨੇ ਵੀ ਆਪੋ-ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ।