Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪਿੰਡ ਸੰਘੇ ਖਾਲਸਾ ਦੇ ਖੇਡ ਤੇ ਸੱਭਿਆਚਾਰਕ ਮੇਲੇ ‘ਚ ਕੀਤੀ ਸ਼ਿਰਕਤ

ਪਿੰਡ ਸੰਘੇ ਖਾਲਸਾ ਦੇ ਖੇਡ ਤੇ ਸੱਭਿਆਚਾਰਕ ਮੇਲੇ ‘ਚ ਕੀਤੀ ਸ਼ਿਰਕਤ

ਜਲੰਧਰ,ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਸੰਘੇ ਖਾਲਸਾ ਵਿਖੇ 30ਵੇਂ ਸਲਾਨਾ ਬਾਬਾ ਸ਼ਹੀਦਾਂ ਖੇਡ ਅਤੇ ਸੱਭਿਆਚਾਰਕ ਮੇਲੇ ਦੇ ਤੀਜੇ ਤੇ ਆਖਰੀ ਦਿਨ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਰਾਜ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਨੌਜਵਾਨ ਪੀੜ੍ਹੀ ਨੂੰ ਸਾਡੇ ਅਮੀਰ ਵਿਰਸੇ ਨਾਲ ਜੋੜਨ ਲਈ ਵੀ ਉਪਰਾਲੇ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਿੰਡਾਂ ਵਿੱਚ ਲੱਗਦੇ ਇਹ ਖੇਡ ਅਤੇ ਸੱਭਿਆਚਾਰਕ ਮੇਲੇ ਸੂਬੇ ਦੀ ਅਮੀਰ ਵਿਰਾਸਤ ਦਾ ਹਿੱਸਾ ਹਨ ਅਤੇ ਰਾਜ ਸਰਕਾਰ ਸੂਬੇ ਦੀ ਇਸ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਰੀਏ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਣ ਲਈ ਸੁਖਾਵਾਂ ਮਾਹੌਲ ਦਿੱਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਸੁਧਾਰ ਸਦਕਾ ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ।

ਸਰੀਰਿਕ ਤੰਦਰੁਸਤੀ ਲਈ ਖੇਡਾਂ ਨੂੰ ਅਹਿਮ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਕੋਈ ਨਾ ਕੋਈ ਖੇਡ ਜ਼ਰੂਰ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਾਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਸਗੋਂ ਸਾਡੇ ਵਿੱਚ ਟੀਮ ਵਰਕ ਅਤੇ ਅਨੁਸ਼ਾਸਨ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ।

ਵਿਕਾਸ ਪੱਖੋਂ ਪਿੰਡ ਸੰਘੇ ਖਾਲਸਾ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਪਿੰਡਾਂ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।