Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੁਲਿਸ ਨੇ 45 ਕਿਲੋ ਭੁੱਕੀ ਸਮੇਤ ਇੱਕ ਨੂੰ ਕੀਤਾ ਕਾਬੂ

ਪੁਲਿਸ ਨੇ 45 ਕਿਲੋ ਭੁੱਕੀ ਸਮੇਤ ਇੱਕ ਨੂੰ ਕੀਤਾ ਕਾਬੂ

ਜਲੰਧਰ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 45 ਕਿਲੋ ਭੁੱਕੀ ਬਰਾਮਦ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ਨੇ ਦੋ ਮੁਲਜ਼ਮਾਂ ਮਨਜੀਤ ਸਿੰਘ ਉਰਫ਼ ਮਨੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਉਮਰੇਵਾਲ ਨੇੜੇ ਮਾਤਾ ਦਾ ਮੰਦਰ ਥਾਣਾ ਮਹਿਤਪੁਰ ਜਲੰਧਰ ਅਤੇ ਜੁਗਰਾਜ ਸਿੰਘ ਉਰਫ਼ ਜੋਗਾ ਪੁੱਤਰ ਗੁਰਨਾਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਅਤੇ ਉਹਨਾਂ ਤੋਂ ਕਰਮਵਾਰ 01 ਕਿਲੋ 25 ਗ੍ਰਾਮ ਹੈਰੋਇਨ ਅਤੇ 05 ਕਿਲੋ 58 ਗ੍ਰਾਮ ਅਫੀਮ ਬਰਾਮਦ ਕੀਤੀ ਸੀ. ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਗਰੋਹ ਦਾ ਸਰਗਨਾ ਇੰਦਰਜੀਤ ਸਿੰਘ ਉਰਫ਼ ਲੱਬੂ ਪੁੱਤਰ ਪਿੱਪਲ ਸਿੰਘ ਵਾਸੀ ਪਿੰਡ ਦੋਲੇਵਾਲ, ਥਾਣਾ ਕੋਟ ਈਸੇ ਖਾਂ, ਮੋਗਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸੇ ਦੌਰਾਨ ਪੁਲੀਸ ਨੇ ਉਸ ਦੇ ਡਰਾਈਵਰ ਪ੍ਰਕਾਸ਼ ਸਿੰਘ ਉਰਫ਼ ਪਾਸ਼ਾ ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 02 ਅੰਬੇਡਕਰ ਨਗਰ, ਗਿਦੜਬਾਹਾ, ਜ਼ਿਲ੍ਹਾ ਮੁਕਤਸਰ ਸਾਹਿਬ ਨੂੰ 45 ਕਿਲੋ ਭੁੱਕੀ ਸਮੇਤ ਕਾਬੂ ਕਰ ਲਿਆ।