Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਹੜਤਾਲ ਕਰਕੇ ਤਿੰਨ ਦਿਨ ਦਫ਼ਤਰੀ ਕੰਮ ਬੰਦ ਰੱਖਣ ਦਾ ਫ਼ੈਸਲਾ ਲਿਆ

ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਯੂਨੀਅਨ ਵੱਲੋਂ ਮਿਤੀ 15-01-2025 ਤੋਂ 17-01-2025 ਤੱਕ ਹੜਤਾਲ ਕਰਕੇ ਤਿੰਨ ਦਿਨ ਦਫ਼ਤਰੀ ਕੰਮ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਕਰਕੇ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਯੂਨੀਅਨ ਨੂੰ ਮਿਤੀ 16-01-2025 ਨੂੰ ਮੀਟਿੰਗ ਲਈ ਸੱਦਿਆ ਗਿਆ ਹੈ। ਇਸ ਸੰਬੰਧੀ ਸਮੂਹ ਜਿਲਾ ਆਗੂਆਂ ਦੇ ਮਿਲੇ ਵਿਚਾਰਾਂ ਦੇ ਮੱਦੇਨਜ਼ਰ ਫ਼ੈਸਲਾ ਲਿਆ ਗਿਆ ਹੈ ਸਰਕਾਰ ਨਾਲ ਗੱਲਬਾਤ ਕਰਨ ਉਪਰੰਤ ਹੀ ਕੋਈ ਨਤੀਜੇ ਸਾਹਮਣੇ ਆਉਣੇ ਹਨ। ਇਸ ਲਈ ਸਰਕਾਰ ਵਲੋਂ ਮਿਲੇ ਸਾਡੇ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਤਿੰਨ ਦਿਨ ਕੀਤੀ ਜਾਣ ਵਾਲੀ ਹੜਤਾਲ ਹਾਲ ਦੀ ਘੜੀ ਮੁਲਤਵੀ ਕੀਤੀ ਜਾਂਦੀ ਹੈ।

ਸਰਕਾਰ ਵੱਲੋਂ ਮਿਲੇ ਸਮੇਂ ਤੇ ਯੂਨੀਅਨ ਆਗੂਆਂ ਵੱਲੋਂ ਸਰਕਾਰ ਨਾਲ ਮੀਟਿੰਗ ਕੀਤੀ ਜਾਵੇਗੀ।ਇੱਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕੇ ਜੇਕਰ ਸਰਕਾਰ ਵੱਲੋਂ ਇਸ ਮੀਟਿੰਗ ਦੌਰਾਨ ਤੁਰੰਤ ਪੂਰੀਆਂ ਹੋਣ ਵਾਲੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਅਤੇ ਬਾਕੀ ਮੰਗਾਂ ਜਿੰਨਾ ਵਿੱਚ ਵਿੱਤ ਵਿਭਾਗ, ਪਰਸੋਨਲ ਵਿਭਾਗ ਜਾਂ ਕੈਬਿਨੇਟ ਦੀ ਪ੍ਰਵਾਨਗੀ ਦੀ ਲੋੜ ਹੈ ਉਨ੍ਹਾਂ ਤੇ ਯੋਗ ਕਾਰਵਾਈ ਸਮਾਂਬੱਧ ਤਰੀਕੇ ਨਾਲ ਸ਼ੁਰੂ ਨਾ ਹੋਈ ਤਾਂ ਫ਼ਿਰ ਯੂਨੀਅਨ ਵੱਲੋਂ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।