Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਮਾਇਆਵਤੀ ਦੇ ਜਨਮਦਿਨ ‘ਤੇ ਹੋਇਆ ਸਮਾਗਮ

ਮਾਇਆਵਤੀ ਦੇ ਜਨਮਦਿਨ ‘ਤੇ ਹੋਇਆ ਸਮਾਗਮ

ਜਲੰਧਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਦੇ ਜਨਮਦਿਵਸ ‘ਤੇ ਅੱਜ ਜਲੰਧਰ ਵਿਖੇ ਪਾਰਟੀ ਦਫਤਰ ਵਿੱਚ ਸਮਾਗਮ ਕੀਤਾ ਗਿਆ। ਇਸ ਮੌਕੇ ਬਸਪਾ ਆਗੂਆਂ-ਵਰਕਰਾਂ ਨੇ ਕੇਕ ਕੱਟ ਕੇ ਕੁਮਾਰੀ ਮਾਇਆਵਤੀ ਦਾ ਜਨਮਦਿਨ ਮਨਾਇਆ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ਵਿੱਚ ਪੰਜਾਬ ਦੀ ਸੱਤਾ ਪ੍ਰਾਪਤੀ ਦਾ ਸੰਕਲਪ ਲਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਨੇ 21 ਸਾਲ ਦੀ ਉਮਰ ਵਿੱਚ ਬਹੁਜਨ ਅੰਦੋਲਨ ਲਈ ਘਰ-ਪਰਿਵਾਰ ਛੱਡ ਦਿੱਤਾ ਸੀ। ਉਨ੍ਹਾਂ ਦਾ ਜੀਵਨ ਸੰਘਰਸ਼ ਬੇਮਿਸਾਲ ਹੈ ਤੇ ਸਾਰਿਆਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਇਸ ਸਮਾਗਮ ਨੂੰ ਬਸਪਾ ਦੇ ਸੂਬਾ ਸਕੱਤਰ ਇੰਜ. ਜਸਵੰਤ ਰਾਏ, ਪਰਮਜੀਤ ਮੱਲ, ਜਲੰਧਰ ਦਿਹਾਤੀ ਪ੍ਰਧਾਨ ਜਗਦੀਸ਼ ਸ਼ੇਰਪੁਰੀ, ਜਲੰਧਰ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ, ਜਗਦੀਸ਼ ਦੀਸ਼ਾ ਆਦਿ ਆਗੂਆਂ ਨੇ ਵੀ ਸੰਬੋਧਿਤ ਕੀਤਾ ਅਤੇ ਬਸਪਾ ਵਰਕਰਾਂ ਨੂੰ ਭੈਣ ਕੁਮਾਰੀ ਮਾਇਆਵਤੀ ਦੇ ਜਨਮਦਿਨ ਦੀ ਮੁਬਾਰਕਬਾਦ ਦਿੱਤੀ।

ਮੰਚ ਸੰਚਾਲਨ ਬਸਪਾ ਆਗੂ ਦੇਵਰਾਜ ਸੁਮਨ ਨੇ ਕੀਤਾ। ਇਸ ਮੌਕੇ ਬਸਪਾ ਆਗੂ ਸੁਖਵਿੰਦਰ ਬਿੱਟੂ, ਵਿਜੇ ਯਾਦਵ, ਕੌਂਸਲਰ ਦਵਿੰਦਰ ਗੋਗਾ, ਕਰਮ ਚੰਦ, ਅਸ਼ੋਕ ਗੋਖਾ, ਹਰਮੇਸ਼ ਖੂਰਲਾ ਕਿੰਗਰਾ, ਹਰਜਿੰਦਰ ਕੁਮਾਰ, ਸ਼ਾਦੀ ਲਾਲ ਬੱਲ, ਅਮਰਜੀਤ ਸਿੰਘ ਨੰਗਲ, ਸਤਨਾਮ ਕੌਰ, ਨਰਿੰਦਰ ਕੌਰ, ਜਸਵੀਰ ਕੌਰ, ਅਸ਼ੋਕ ਸਈਪੁਰ, ਹੈਪੋ ਢਿਲਵਾਂ, ਮਨੀਸ਼ ਯਾਦਵ ਆਦਿ ਆਗੂ ਵੀ ਮੌਜ਼ੂਦ ਸਨ।