Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨੌਜਵਾਨਾਂ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ 

ਨੌਜਵਾਨਾਂ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ 

ਜਲੰਧਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਕਪੂਰਥਲਾ ਵਿਖੇ ਅਧਿਕਾਰੀ ਕੈਪਟਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨਾਂ ਲਈ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਭਰਤੀ ਹੋਣ ਲਈ ਤਿਆਰੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜੋ ਨੌਜਵਾਨ ਫਿਜ਼ੀਕਲ/ਲਿਖਤੀ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਵਿਖੇ ਮੁਫ਼ਤ ਤਿਆਰੀ ਕਰ ਸਕਦੇ ਹਨ। ਕੈਂਪ ਵਿੱਚ ਨੌਜਵਾਨਾਂ ਵਾਸਤੇ ਜਿੰਮ ਅਤੇ ਸਮਾਰਟ ਕਲਾਸ ਰੂਮ ਦਾ ਖਾਸ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਟ੍ਰੇਨਿੰਗ ਲੈਣ ਦੇ ਚਾਹਵਾਨ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਆਦਿ ਦਸਤਾਵੇਜ਼ਾਂ ਦੀਆਂ ਕਾਪੀਆਂ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ਼ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 83601-63527/ 69002-00733/ 99143-69376 ਜਾਂ ਟ੍ਰੇਨਿੰਗ ਦੇ ਸਥਾਨ ਸੀ-ਪਾਈਟ ਕੈਂਪ, ਥੇਹ ਕਾਂਜਲਾ, ਨੇੜੇ ਮਾਡਰਨ ਜੇਲ੍ਹ, ਕਪੂਰਥਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।