Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਭਾਜਪਾ ’ਤੇ ਲਾਏ ਹਮਲੇ ਦੇ ਦੋਸ਼

ਦਿੱਲੀ , ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪਾਰਟੀ ਦੇ ਰਾਜ ਸਭਾ ਮੈਂਬਰ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਭਾਜਪਾ ’ਤੇ ਹਮਲੇ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਾਇਆ ਕਿ ਜਿਨ੍ਹਾਂ ਲੋਕਾਂ ਨੇ ਅਰਵਿੰਦ ਕੇਜਰੀਵਾਲ ’ਤੇ ਹਮਲਾ ਅਤੇ ਉਨ੍ਹਾਂ ਦੀ ਕਾਰ ’ਤੇ ਪਥਰਾਅ ਕੀਤਾ ਹੈ, ਉਹ ਅਪਰਾਧੀ ਕਿਸਮ ਦੇ ਵਿਅਕਤੀ ਹਨ ਅਤੇ ਉਨ੍ਹਾਂ ਖ਼ਿਲਾਫ਼ ਲੁੱਟ ਅਤੇ ਹੱਤਿਆ ਦੇ ਯਤਨ ਸਣੇ ਕਈ ਕੇਸ ਦਰਜ ਹਨ। ਆਤਿਸ਼ੀ ਨੇ ਦਾਅਵਾ ਕੀਤਾ ਕਿ ਕਥਿਤ ਹਮਲਵਾਵਰਾਂ ਵਿੱਚੋਂ ਇੱਕ ਦਾ ਨਾਮ ਰਾਹੁਲ ਉਰਫ਼ ਸ਼ੌਂਕੀ ਹੈ ਅਤੇ ਉਹ ਪ੍ਰਵੇਸ਼ ਵਰਮਾ ਦਾ ਨਜ਼ਦੀਕੀ ਹੈ। ਉਨ੍ਹਾਂ ਕਿਹਾ ਕਿ ਹਮਲੇ ਵਿੱਚ ਸ਼ਾਮਲ ਵਿਅਕਤੀ ਖ਼ਿਲਾਫ਼ ਕਈ ਅਪਰਾਧਿਕ ਕੇਸ ਦਰਜ ਹਨ।

ਉਹ ਅਕਸਰ ਵਰਮਾ ਨਾਲ ਦੇਖਿਆ ਜਾਂਦਾ ਹੈ। ਉਹ ਅਰਵਿੰਦ ਕੇਜਰੀਵਾਲ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਸੰਜੈ ਸਿੰਘ ਨੇ ਕਿਹਾ ਕਿ ਭਾਜਪਾ ਵਿਧਾਨ ਸਭਾ ਚੋਣਾਂ ਵਿੱਚ ਸਾਨੂੰ ਹਰਾਉਣ ਵਿੱਚ ਅਸਮਰਥ ਹੈ। ਇਸ ਲਈ ਉਹ ਅਰਵਿੰਦ ਕੇਜਰੀਵਾਲ ਨੂੰ ਆਪਣੇ ਰਸਤੇ ਤੋਂ ਹਟਾਉਣ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ‘ਆਪ’ ਨੇ ਦਾਅਵਾ ਕੀਤਾ ਕਿ ਸ਼ਨਿਚਰਵਾਰ ਸ਼ਾਮ ਨੂੰ ਕੇਜਰੀਵਾਲ ਦੀ ਕਾਰ ’ਤੇ ਕਥਿਤ ਹਮਲੇ ਵਿੱਚ ਸ਼ਾਮਲ ਵਿਅਕਤੀਆਂ ਵਿੱਚੋਂ ਇੱਕ ਪ੍ਰਵੇਸ਼ ਵਰਮਾ ਨਾਲ ਅਕਸਰ ਦੇਖਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪ੍ਰਵੇਸ਼ ਵਰਮਾ ਭਾਜਪਾ ਵੱਲੋਂ ‘ਆਪ’ ਕਨਵੀਨਰ ਖ਼ਿਲਾਫ਼ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ‘ਆਪ’ ਨੇ ਦੋਸ਼ ਲਗਾਇਆ ਕਿ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਵਿੱਚ ਪ੍ਰਚਾਰ ਦੌਰਾਨ ਕੇਜਰੀਵਾਲ ਦੀ ਕਾਰ ’ਤੇ ਪਥਰਾਅ ਕੀਤਾ ਗਿਆ, ਜਿਸ ਵਿੱਚ ਉਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।