Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗਣਤੰਤਰ ਦਿਵਸ ;  ਫੁੱਲ ਡਰੈੱਸ ਰਿਹਰਸਲ ‘ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ

ਗਣਤੰਤਰ ਦਿਵਸ ; ਫੁੱਲ ਡਰੈੱਸ ਰਿਹਰਸਲ ‘ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ

ਜਲੰਧਰ,(ਸੰਜੇ ਸ਼ਰਮਾ)-6ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।

 

ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਸ਼੍ਰੀਵੈਨੇਲਾ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਪੰਜਾਬ ਬਟਾਲੀਅਨ ਐਨ.ਸੀ.ਸੀ. ਲੜਕੇ, ਪੰਜਾਬ ਬਟਾਲੀਅਨ ਐਨ.ਸੀ.ਸੀ. ਲੜਕੀਆਂ ਅਤੇ ਸੀ.ਆਰ.ਪੀ.ਐਫ. ਬੈਂਡ ਸ਼ਾਮਲ ਸਨ।

 

ਇਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ।

 

ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀਟੀ ਸ਼ੋਅ ਪੇਸ਼ ਕਰਨ ਤੋਂ ਇਲਾਵਾ ਨਿਊ ਸੇਂਟ ਸੋਲਜ਼ਰ ਸਕੂਲ, ਇਨੋਸੈਂਟ ਹਾਰਟ ਸਕੂਲ, ਰੈੱਡ ਕਾਰਸ ਸਕੂਲ ਫਾਰ ਡੈੱਫ, ਡਿਪਸ ਸਕੂਲ ਸੂਰਾਨੁੱਸੀ, ਸੈਕਰਡ ਹਾਰਟ ਕਾਨਵੈਂਟ ਸਕੂਲ. ਨੌਗੱਜਾ, ਏ.ਪੀ.ਜੇ. ਸਕੂਲ, ਮਾਨਵ ਸਹਿਯੋਗ ਸਕੂਲ, ਐਸ.ਟੀ.ਐਸ. ਸਕੂਲ ਰੁੜਕਾ ਕਲਾਂ, ਐਸ.ਡੀ.ਫੁੱਲਰਵਾਨ ਸਕੂਲ ਅਤੇ ਪੁਲਿਸ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ְਨਾਲ ਓਤ-ਪ੍ਰੋਤ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।