Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing SSOC ਅੰਮ੍ਰਿਤਸਰ ਨੇ ਨਾਮੀ ਬਦਮਾਸ਼ਾਂ ਦੇ 2 ਕਾਰਕੁਨਾਂ ਨੂੰ ਕੀਤਾ ਕਾਬੂ, ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ‘ਚ ਸੀ ਸ਼ਾਮਿਲ

SSOC ਅੰਮ੍ਰਿਤਸਰ ਨੇ ਨਾਮੀ ਬਦਮਾਸ਼ਾਂ ਦੇ 2 ਕਾਰਕੁਨਾਂ ਨੂੰ ਕੀਤਾ ਕਾਬੂ, ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ‘ਚ ਸੀ ਸ਼ਾਮਿਲ

ਅੰਮ੍ਰਿਤਸਰ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲੇ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਹ ਇੱਕ ਕਿਸਮ ਦਾ ਨਾਰਕੋ-ਟੇਰਰ ਮੋਡਿਊਲ ਹੈ। ਇਸ ਕਾਰਵਾਈ ਵਿੱਚ 2 ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦਾ ਸਬੰਧ ਅਮਰੀਕਾ ਸਥਿਤ ਨਾਮੀ ਬਦਮਾਸ਼ਾਂ ਨਾਲ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰ ਸਿੰਘ ਉਰਫ ਸਾਗਰ ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ 9 ਜਨਵਰੀ 2025 ਨੂੰ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਵਿੱਚ ਸ਼ਾਮਿਲ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਸੂਬੇ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।DGP ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਗਾ ਸਿੰਘ ਨਸ਼ਾ ਤਸਕਰ ਸਰਵਨ ਭੋਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ।

ਸਰਵਣ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ, ਜੋ ਇਸ ਸਮੇਂ 532 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਇਹ ਮਾਡਿਊਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਅੱਤਵਾਦੀ ਗਤੀਵਿਧੀਆਂ ਲਈ ਫੰਡਿੰਗ ਕਰ ਰਿਹਾ ਸੀ।ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰੇਨੇਡ ਅਤੇ ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਨਾਰਕੋ-ਟੈਰਰ ਮੋਡਿਊਲ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚਕਾਰ ਡੂੰਘੇ ਸਬੰਧਾਂ ਨੂੰ ਉਜਾਗਰ ਕਰਦਾ ਹੈ। ਇਸ ਮਾਮਲੇ ‘ਚ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਨੈੱਟਵਰਕ ‘ਚ ਹੋਰ ਕੌਣ-ਕੌਣ ਸ਼ਾਮਲ ਹਨ, ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।