Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਪੁਲਿਸ ਨੇ 310 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਸਮੇਤ ਦੋ ਦੋਸ਼ੀਆਂ ਨੂੰ ਕੀਤਾ, ਕਾਬੂ

ਪੁਲਿਸ ਨੇ 310 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਸਮੇਤ ਦੋ ਦੋਸ਼ੀਆਂ ਨੂੰ ਕੀਤਾ, ਕਾਬੂ

ਜਲੰਧਰ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 310 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੰਡਿਆਲਾ ਤੋਂ ਫਗਵਾੜਾ ਰੋਡ ‘ਤੇ ਚੈਕਿੰਗ ਦੌਰਾਨ ਪੁਲਿਸ ਨੂੰ ਇੱਕ ਪੁਰਸ਼ ਅਤੇ ਇੱਕ ਔਰਤ ਦੀ ਸ਼ੱਕੀ ਹਰਕਤ ਦੇਖੀ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ ਪੁਲਸ ਨੇ 310 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬੁੱਲਾ ਪੁੱਤਰ ਅਮਰੀਕ ਸਿੰਘ ਅਤੇ ਹਰਪ੍ਰੀਤ ਕੌਰ ਉਰਫ਼ ਪ੍ਰੀਤੀ ਪਤਨੀ ਬੁੱਲਾ ਦੋਵੇਂ ਵਾਸੀ ਪਿੰਡ ਲਖਨਪਾਲ, ਸਦਰ ਜਲੰਧਰ ਵਜੋਂ ਹੋਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ, ਜਲੰਧਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-61-85 ਦੇ ਤਹਿਤ ਐਫ.ਆਈ.ਆਰ ਨੰਬਰ 15, ਮਿਤੀ 05.02.2025 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।