Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਵਿਦੇਸ਼ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਵਿਦੇਸ਼ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਸੁਲਤਾਨਪੁਰ ਲੋਧੀ ,  ਖ਼ਬਰ ਬੇਹੱਦ ਦੁਖਦਾਈ ਹੈ। ਜਿਨਾਂ ਦੋਸਤਾਂ ਤੇ ਇੱਕ ਨੌਜਵਾਨ ਨੂੰ ਭਰੋਸਾ ਸੀ, ਉਨ੍ਹਾਂ ਦੋਸਤਾਂ ਨੇ ਹੀ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਕਿ ਜਸਵਿੰਦਰ ਸਿੰਘ ਜੋ ਕਿ ਦੁਬਈ ਤੋਂ ਕਰੀਬ ਦੋ ਮਹੀਨੇ ਪਹਿਲਾਂ ਹੀ ਘਰ ਆਇਆ ਸੀ। ਉਸਦਾ ਉਸਦੇ ਹੀ ਦੋਸਤਾਂ ਵੱਲੋਂ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ। ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਉਮਰ 29 ਸਾਲ ਵਾਸੀ ਪਿੰਡ ਕੁਤਬੇਵਾਲ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਜੋਂ ਕਿ 2 ਮਹੀਨੇ ਪਹਿਲਾਂ ਦੁਬਈ ਤੋਂ ਆਇਆ ਸੀ ਅਤੇ ਉਸ ਦੇ ਦੋਸਤ ਉਸ ਨੂੰ ਘਰੋਂ ਆਕੇ ਲੈ ਜਾਂਦੇ ਹਨ ਅਤੇ ਜਿਸ ਤੋ ਬਾਅਦ ਉਸਦਾ ਇਕ ਦੋਸਤ ਪਰਿਵਾਰ ਨੂੰ ਫੋਨ ਕਰਕੇ ਜਾਣਕਾਰੀ ਦਿੰਦਾ ਹੈ ਕਿ ਤੁਹਾਡਾ ਮੁੰਡਾ ਵੱਢ ਦਿੱਤਾ ਹੈ, ਉਸਦਾ ਇਲਾਜ ਕਰਵਾ ਲਓ।

ਅੱਗੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪਹੁੰਚਦੇ ਹਨ ਤਾਂ ਜਸਵਿੰਦਰ ਸਿੰਘ ਗੰਭੀਰ ਹਾਲਤ ਚ ਖੂਨ ਨਾਲ ਲੱਥ ਪੱਥ ਪਿੰਡ ਜੱਬੋਵਾਲ-ਰਾਮੇ ਮਾਰਗ ਦੇ ਖੇਤਾਂ ‘ਚ ਪਿਆ ਹੋਇਆ ਮਿਲਿਆ ਅਤੇ ਉਸਦੇ ਸਰੀਰ ਤੇ ਤੇਜਧਾਰ ਹਥਿਆਰਾਂ ਦੇ ਨਾਲ ਵਾਰ ਕੀਤੇ ਹੋਏ ਸਨ।

ਉਨ੍ਹਾਂ ਨੇ ਕਿਹਾ ਕਿ ਅਸੀਂ ਉਸਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਲਈ ਲਿਆਂਦਾ। ਜਿੱਥੇ ਡਾਕਟਰਾਂ ਨੇ ਥੋੜਾ ਸਮਾਂ ਇਲਾਜ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਜਸਵਿੰਦਰ ਸਿੰਘ ਦਾ ਉਸ ਦੇ ਦੋਸਤਾਂ ਨੇ ਬੇਰਹਿਮੀ ਦੇ ਨਾਲ ਕਤਲ ਕੀਤਾ ਹੈ।

ਉਨ੍ਹਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਉਧਰ ਜਦੋਂ ਇਸ ਘਟਨਾ ਦਾ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੂੰ ਪਤਾ ਲੱਗਾ ਤਾਂ ਮੌਕੇ ’ਤੇ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਪੁਲਿਸ ਪਾਰਟੀ ਨਾਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।