Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਕਪੂਰਥਲਾ ਰੋਡ ਵਿਖੇ ਕਰਵਾਇਆ ਗੁਰਮਤਿ ਸਮਾਗਮ

ਕਪੂਰਥਲਾ ਰੋਡ ਵਿਖੇ ਕਰਵਾਇਆ ਗੁਰਮਤਿ ਸਮਾਗਮ

ਜਲੰਧਰ, ਬਾਬਾ ਦੀਪ ਸਿੰਘ ਜੀ ਸੇਵਾ ਦਲ ਵੱਲੋਂ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਪੰਜਵਾਂ ਵਿਸ਼ੇਸ਼ ਗੁਰਮਤਿ ਸਮਾਗਮ 12 ਫਰਵਰੀ ਦਿਨ ਬੁੱਧਵਾਰ ਸ਼ਾਮ 6 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਮਣੇ ਸਪੋਰਟਸ ਕਾਲਜ ਕਪੂਰਥਲਾ ਰੋਡ ਜਲੰਧਰ ਵਿਖੇ ਕਰਵਾਇਆ ਗਿਆ ।

ਜਿਸ ਵਿੱਚ ਜਥੇਦਾਰ ਬਾਬਾ ਗੁਰਚਰਨ ਸਿੰਘ ਤਰਨਾ ਵਾਲੇ ਅਤੇ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ ਭਾਈ ਸ਼ੁਭਦੀਪ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਬੀਬੀ ਬਲਜਿੰਦਰ ਕੌਰ ਜੀ ਖਡੂਰ ਸਾਹਿਬ ਵਾਲਿਆਂ ਨੇ ਕਥਾ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗਿਆਨੀ ਹਰਪਾਲ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਇਸ ਤਰ੍ਹਾਂ ਦੇ ਸਮਾਗਮ ਦੇ ਹੁੰਦੇ ਰਹਿਣੇ ਚਾਹੀਦੇ ਹਨ ਜੋ ਕਿ ਸਾਡੀ ਨੌਜਵਾਨ ਪੀੜੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਤੋਂ ਦੂਰ ਹੁੰਦੀ ਜਾ ਰਹੀ ਹੈ ਉਹਨਾਂ ਸਾਰਿਆਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣਾ ਚਾਹੀਦਾ ਹੈ ।

ਸ. ਰਸ਼ਪਾਲ ਸਿੰਘ ਜੀ ਪਾਲ ਪੰਜਾਬ ਦੇ ਰਫੀ ਵੱਲੋਂ ਸਟੇਜ ਦਾ ਸੰਚਾਲਕ ਬਾਖੂਬੀ ਕੀਤਾ ਗਿਆ।ਇਸ ਮੌਕੇ ਆਈਆਂ ਹੋਈਆ ਸਖਸ਼ੀਅਤਾਂ ਦਾ ਸਨਮਾਨ ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਹਰਜਿੰਦਰ ਸਿੰਘ ਜਿੰਦਾ,ਬਲਦੇਵ ਸਿੰਘ ਗਤਕਾ ਮਾਸਟਰ ਵਲੋਂ ਕੀਤਾ ਗਿਆ ਜਿਸ ਵਿਚ ਬਾਬਾ ਲਾਲ ਸਿੰਘ ਜੀ ਧੀਨਾ ਵਾਲੇ ਗੁਰਵਿੰਦਰ ਸਿੰਘ ਪਰੂਥੀ ਮਨਜੀਤ ਸਿੰਘ ਜੋਲੀ ਪਰਮਿੰਦਰ ਸਿੰਘ ਢੀਂਗਰਾ ਹਰਜੋਤ ਸਿੰਘ ਲੱਕੀ ਮਨਪ੍ਰੀਤ ਸਿੰਘ ਗੁੱਲੂ ਅਮਰਜੀਤ ਸਿੰਘ ਕੁਕੂ ਗੁਰਵਿੰਦਰ ਸਿੰਘ ਲਾਡੀ ਅਮਨਦੀਪ ਸਿੰਘ ਦਵਿੰਦਰ ਸਿੰਘ ਰਹੇਜਾ ਜਥੇਦਾਰ ਭੁਪਿੰਦਰ ਸਿੰਘ ਜੀ ਪ੍ਰੋਫੈਸਰ ਐਮਪੀ ਸਿੰਘ ਜੀ ਸਤਪਾਲ ਸਿੰਘ ਸਿਦਕੀ ਗੁਰਮੀਤ ਸਿੰਘ ਡਿਪਟੀ ਰਜਿੰਦਰ ਸਿੰਘ ਮਠਾਰੂ ਸੁਰਜੀਤ ਸਿੰਘ ਕਟਾਰੀਆ ਹਰਪਾਲ ਸਿੰਘ ਚੱਡਾ ਜਸਬੀਰ ਸਿੰਘ ਦਕੋਹਾ ਦਾ ਸਨਮਾਨ ਕੀਤਾ ਗਿਆ ਆਦਿ ।