Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए
You are currently viewing ਪੁਲਿਸ ਨੇ ਸ਼ਹਿਰ ‘ਚ ਨਸ਼ੀਲੇ ਪਦਾਰਥਾਂ ਦੇ ਧੰਦੇ ਦਾ ਕੀਤਾ ਪਰਦਾਫਾਸ਼ 

ਪੁਲਿਸ ਨੇ ਸ਼ਹਿਰ ‘ਚ ਨਸ਼ੀਲੇ ਪਦਾਰਥਾਂ ਦੇ ਧੰਦੇ ਦਾ ਕੀਤਾ ਪਰਦਾਫਾਸ਼ 

ਜਲੰਧਰ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਪੁਲਿਸ ਨੇ ਇੱਕ ਇਤਲਾਹ ‘ਤੇ ਪਿੰਡ ਕਾਕੀ ਗੁਰਦੁਆਰਾ ਸਾਹਿਬ, ਜਲੰਧਰ ਨੇੜੇ ਜਾਲ ਵਿਛਾਇਆ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਨੇ ਰਾਜਪਾਲ ਉਰਫ਼ ਪਾਲੀ ਪੁੱਤਰ ਗੁਰਮੀਤਪਾਲ ਵਾਸੀ ਐਚ. 01/01, ਰਵਿਦਾਸ ਕਲੋਨੀ, ਜਲੰਧਰ ਨੂੰ ਰੋਕਿਆ । ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਨੇ 52 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਸਬੰਧੀ ਥਾਣਾ ਰਾਮਾ ਮੰਡੀ, ਜਲੰਧਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-61-85 ਤਹਿਤ ਮੁਕੱਦਮਾ ਨੰਬਰ 34 ਮਿਤੀ 14.02.2025 ਦਰਜ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਲੀ ਨਸ਼ਾ ਤਸਕਰੀ ਦੇ ਵੱਡੇ ਆਪ੍ਰੇਸ਼ਨ ਵਿੱਚ ਸ਼ਾਮਲ ਸੀ। ਉਸ ਨੇ ਦੱਸਿਆ ਕਿ ਉਸ ਦੇ ਇਕਬਾਲੀਆ ਬਿਆਨ ਦੇ ਆਧਾਰ ‘ਤੇ ਪੁਲਸ ਟੀਮ ਨੇ ਪਿੰਡ ਡੱਲਵਾਂ, ਜਲੰਧਰ ਦੇ ਨੇੜੇ ਇਕ ਦੂਰ-ਦੁਰਾਡੇ ਟਿਕਾਣੇ ਤੋਂ 206 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ਿਆਂ ਦੇ ਵਿਆਪਕ ਨੈੱਟਵਰਕ ਨੂੰ ਖਤਮ ਕਰਨ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸ਼ੱਕੀ ਵਿਅਕਤੀ ਤੋਂ ਹੋਰ ਜਾਣਕਾਰੀ ਇਕੱਠੀ ਕਰਨੀ ਜਾਰੀ ਹੈ।