Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਵੀਰਵਾਰ ਨੂੰ

ਜਲੰਧਰ, (ਸੰਜੇ ਸ਼ਰਮਾ)-ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 20 ਫਰਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਪਿਰਾਮਲ ਫਾਇਨਾਂਸ, ਇਨੋਵ ਸੋਰਸ ਪ੍ਰਾਈਵੇਟ ਲਿਮਟਿਡ (ਡੀ ਮਾਰਟ), ਐਚ.ਆਰ. ਇੰਡਸਟ੍ਰੀਜ਼ ਕੰਪਨੀਆਂ ਭਾਗ ਲੈਣਗੀਆਂ।

 

ਨੀਲਮ ਮਹੇ ਨੇ ਦੱਸਿਆ ਕਿ 18-35 ਸਾਲ ਉਮਰ ਦੇ 10ਵੀਂ/12ਵੀਂ/ਆਈ.ਟੀ.ਆਈ./ਗ੍ਰੈਜੂਏਟ/ਪੋਸਟ ਗ੍ਰੈਜੂਏਟ ਪੁਰਸ਼ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪਲੇਸਮੈਂਟ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।