Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਪੁਲਿਸ ਨੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ 

ਪੁਲਿਸ ਨੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ 

ਜਲੰਧਰ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇੱਕ ਅਪਰਾਧੀ ਨੂੰ ਗ੍ਰਿਫਤਾਰ ਕਰਕੇ 15 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਹੈ ਕਿ ਗੌਰਵ ਭਾਟੀਆ ਪੁੱਤਰ ਘਨਸ਼ਿਆਮ ਵਾਸੀ ਪਿੰਡ ਮੁਹੱਲਾ ਨੰ. 126, ਦਾਦਾ ਕਾਲੋਨੀ, ਜਲੰਧਰ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਨੇਹਾਰੀ ਕਲੋਨੀ ਗਰਾਊਂਡ ਨੇੜੇ ਉਸ ਦੀ ਕਾਰ ਇੱਕ ਟਾਟਾ ਇੰਡੀਕਾ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.08 ਬੀ.ਡਬਲਿਊ 2340 ਸੀ, ਨੂੰ ਰੋਕਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਚੈਕਿੰਗ ਦੌਰਾਨ 15 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ ਜਿਨ੍ਹਾਂ ਦਾ ਲੇਬਲ ‘ਫਸਟ ਚੁਆਇਸ’ ਸੀ।

ਸੀਪੀ ਜਲੰਧਰ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਐਫਆਈਆਰ ਨੰਬਰ 36 ਮਿਤੀ 18.02.2025 ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।