Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਅਟਾਰੀ ਸਰਹੱਦ ਨੇੜੇ ਨਸ਼ਾ ਤਸਕਰ ਦਾ ਐਨਕਾਊਂਟਰ, 1 ਕਿਲੋ ICE ਫੜਿਆ

ਅਟਾਰੀ ਸਰਹੱਦ ਨੇੜੇ ਨਸ਼ਾ ਤਸਕਰ ਦਾ ਐਨਕਾਊਂਟਰ, 1 ਕਿਲੋ ICE ਫੜਿਆ

ਅੰਮ੍ਰਿਤਸਰ- ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁੰਹਿਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਅਟਾਰੀ ਸਰਹੱਦ ਨੇੜੇ ਪੁਲਿਸ ਵਲੋਂ ਨਸ਼ਾ ਤਸਕਰ ਦਾ ਐਨਕਾਉਂਟਰ ਕੀਤਾ। ਇਸ ਮੌਕੇ ਨਸ਼ਾ ਤਸਕਰ ਨੂੰ ਪੁਲਿਸ ਨੇ ਇਕ ਕਿਲੋ ICE ਸਮੇਤ ਫੜਿਆ ਹੈ।

ਦੱਸ ਦਈਏ ਕਿ ਇਹ ਤਸਕਰ ਨੂੰ ਲੈਕੇ ਪੁਲਿਸ ਅਟਾਰੀ ਡਰੇਨ ਨੇੜੇ ਹੋਰ ਰਿਕਵਰੀ ਕਰਵਾਉਣ ਗਈ ਸੀ। ਇਸ ਮੌਕੇ ਜਗਤਾਰ ਸਿੰਘ ਨਾਮ ਤਸਕਰ ਪੁਲਿਸ ਮੁਲਾਜ਼ਮ ਕੋਲੋਂ ਹੱਥ ਛਡਵਾ ਕੇ ਦੌੜਨ ਲੱਗਿਆ ਤਾਂ ਪੁਲਿਸ ਮੁਲਾਜ਼ਮ ਨੇ ਗੋਲੀ ਚਲਾਈ, ਜੋ ਤਸਕਰ ਦੀ ਲੱਤ ਉਤੇ ਵੱਜੀ ਅਤੇ ਉਹ ਜ਼ਖਮੀ ਹੋ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ SHO ਅਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਲੋਪੋਕੇ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਕਾਬਲੇ ਗੌਰ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਤੇ ਕੱਲ ਹੀ ਦੋਵਾਂ ਤਸਕਰਾਂ ਨੂੰ ਜਗਤਾਰ ਸਿੰਘ ਤੇ ਅੰਗਰੇਜ ਸਿੰਘ ਨੂੰ ਇਕ ਕਿਲੋ ICE ਤੇ ਇਕ ਲੱਖ 40 ਹਜਾਰ ਰੁਪਏ ਡਰੱਗ ਮਨੀ ਸਮੇਤ ਗਿਰਫ਼ਤਾਰ ਕੀਤਾ ਸੀ ਤੇ ਪੁਲਿਸ ਹੋਰ ਰਿਕਵਰੀ ਕਰਨ ਲਈ ਜਗਤਾਰ ਸਿੰਘ ਨੂੰ ਅਟਾਰੀ ਵਿਖੇ ਲੈਕੇ ਗਈ ਸੀ।

ਇਸ ਤੋਂ ਇਲਾਵਾ ਜ਼ਿਲ੍ਹਾ ਮੋਹਾਲੀ ਵਿੱਚ ਵੀ ਪੰਜਾਬ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ੀਰਕਪੁਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਵਿੱਚ ਜਸ਼ਨਪ੍ਰੀਤ ਸਿੰਘ ਵਾਸੀ ਫਿਰੋਜ਼ਪੁਰ ਨੂੰ 13 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।