Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਤਹਿਸੀਲਦਾਰ ਅਤੇ ਪਟਵਾਰੀਆਂ ਦੀ ਭਰਤੀ ਬਾਰੇ ਵੱਡੀ ਖਬਰ

ਤਹਿਸੀਲਦਾਰ ਅਤੇ ਪਟਵਾਰੀਆਂ ਦੀ ਭਰਤੀ ਬਾਰੇ ਵੱਡੀ ਖਬਰ

ਪੰਜਾਬ ਵਿਚ ਤਹਿਸੀਲਦਾਰ ਅਤੇ ਪਟਵਾਰੀਆਂ ਦੀ ਭਰਤੀ ਬਾਰੇ ਵੱਡੀ ਖਬਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਕੈਬਨਿਟ ਦੀ ਅਗਲੀ ਮੀਟਿੰਗ ਵਿਚ ਇਸ ਸਬੰਧੀ ਏਜੰਡਾ ਲਿਆਂਦਾ ਜਾਵੇਗਾ। ਖਰੜ ਤਹਿਸੀਲ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਆਖਿਆ ਕਿ ਨੌਜਵਾਨਾਂ ਦੀਆਂ ਹਜ਼ਾਰਾਂ ਅਰਜ਼ੀਆਂ ਉਨ੍ਹਾਂ ਕੋਲ ਪਈਆਂ ਹਨ। ਸਰਕਾਰ ਨਵੀਂ ਭਰਤੀ ਲਈ ਤਿਆਰ ਹੈ। ਅਗਲੀ ਕੈਬਨਿਟ ਮੀਟਿੰਗ ਵਿਚ ਨਵੇਂ ਪਟਵਾਰੀਆਂ ਅਤੇ ਤਹਿਸੀਲਦਾਰਾਂ ਦੀ ਭਰਤੀ ਦਾ ਏਜੰਡਾ ਲਿਆਂਦਾ ਜਾਵੇਗਾ।

ਦੱਸ ਦਈਏ ਕਿ ਪੰਜਾਬ ਵਿਚ ਮਾਲ ਅਫਸਰਾਂ ਦੀ ਹੜਤਾਲ ਕਾਰਨ ਲੋਕਾਂ ਦੀ ਖੱਜਲ-ਖੁਆਰੀ ਹੋ ਰਹੀ ਹੈ। ਸਰਕਾਰ ਹੁਣ ਇਸ ਮਸਲੇ ਦੇ ਹੱਲ ਲਈ ਐਕਸ਼ਨ ਮੋੜ ਵਿਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਆਖ ਦਿੱਤਾ ਹੈ ਕਿ ਤਹਿਸੀਲਦਾਰ ਦੀ ਥਾਂ ਹੇਠਲੇ ਅਫਸਰਾਂ ਨੁੂੰ ਜ਼ਮੀਨਾਂ ਦੀਆਂ ਰਜਿਸਟਰੀਆਂ ਦੇ ਅਧਿਕਾਰ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਸਾਫ ਆਖਿਆ ਹੈ ਕਿ ਜੇਕਰ ਲੋੜ ਪਈ ਤਾਂ ਸਕੂਲਾਂ ਦੇ ਹੈੱਡਮਾਸਟਰਾਂ ਅਤੇ ਪ੍ਰਿੰਸੀਪਲਾਂ ਨੂੰ ਵੀ ਅਜਿਹੇ ਅਧਿਕਾਰ ਦੇ ਸਕਦੇ ਹਨ। ਉਨ੍ਹਾਂ ਆਖਿਆ ਕਿ ਕਿਸੇ ਬਿਨਾਂ ਵੀ ਕੰਮ ਨਹੀਂ ਖੜ੍ਹਦਾ ਤੇ ਨਾ ਹੀ ਹੁਣ ਖੜ੍ਹੇਗਾ। ਉਨ੍ਹਾਂ ਆਖਿਆ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਨਵੇਂ ਪਟਵਾਰੀਆਂ ਅਤੇ ਤਹਿਸੀਲਦਾਰਾਂ ਦੀ ਭਰਤੀ ਦਾ ਏਜੰਡਾ ਲਿਆਂਦਾ ਜਾਵੇਗਾ।