Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪੁਲ ਤੋਂ ਲੰਘਦੀਆਂ ਹਾਈਟੈਂਸ਼ਨ ਤਾਰਾਂ ਦੀ ਉਚਾਈ ਵਧਾਉਣ ਦੀ ਕੀਤੀ ਹਦਾਇਤ

ਪੁਲ ਤੋਂ ਲੰਘਦੀਆਂ ਹਾਈਟੈਂਸ਼ਨ ਤਾਰਾਂ ਦੀ ਉਚਾਈ ਵਧਾਉਣ ਦੀ ਕੀਤੀ ਹਦਾਇਤ

ਜਲੰਧਰ,  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੱਧੇਵਾਲੀ ਫਲਾਈਓਵਰ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਜਿੱਥੇ ਅਧਿਕਾਰੀਆਂ ਨੂੰ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੀ ਹਦਾਇਤ ਕੀਤੀ, ਉੱਥੇ ਪੁਲ ਤੋਂ ਲੰਘਦੀਆਂ ਹਾਈਟੈਂਸ਼ਨ ਤਾਰਾਂ ਦਾ ਵੀ ਜਾਇਜ਼ਾ ਲਿਆ।

ਐਸ.ਡੀ.ਐਮ. ਰਣਦੀਪ ਸਿੰਘ ਹੀਰ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨਾਲ ਫਲਾਈਓਵਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਤਾਰਾਂ ਨੂੰ ਉੱਚਾ ਚੁੱਕ ਕੇ ਪੁਲ ’ਤੇ ਵੱਡੇ ਵਾਹਨਾਂ ਦੀ ਆਵਾਜਾਈ ਨੂੰ ਨਿਰਵਿਘਨ ਬਣਾਉਣ ਲਈ ਸੰਭਾਵਿਤ ਹਲ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਹਾਈਟੈਂਸ਼ਨ ਤਾਰਾਂ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਾਰਾਂ ਦੀ ਉਚਾਈ ਵਧਾਉਣ ਲਈ ਜ਼ਰੂਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਵੱਡੇ ਵਾਹਨਾਂ ਦੀ ਆਵਾਜਾਈ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ।

ਅਧਿਕਾਰੀਆਂ ਨੇ ਡਾ. ਅਗਰਵਾਲ ਨੂੰ ਦੱਸਿਆ ਕਿ ਕਿ ਹਾਈਟੈਂਸ਼ਨ ਤਾਰਾਂ ਨੂੰ ਉੱਚਾ ਚੁੱਕਣ ਲਈ ਨਵਾਂ ਟਾਵਰ ਸਥਾਪਤ ਕਰਨ ਤੋਂ ਇਲਾਵਾ ਆਰ.ਓ.ਬੀ. ਹੇਠਾਂ ਸਰਵਿਸ ਲੇਨ ਨੂੰ ਚੌੜਾ ਕੀਤਾ ਜਾਣਾ ਹੈ, ਜਿਸ ਦੇ ਲਈ ਜਗ੍ਹਾ ਐਕਵਾਇਰ ਕੀਤੀ ਜਾਣੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਤਾਰਾਂ ਨੂੰ ਉੱਚਾ ਚੁੱਕਣ ਲਈ ਤੁਰੰਤ ਬਣਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਰਾਹਤ ਪ੍ਰਦਾਨ ਕੀਤੀ ਜਾ ਸਕੇ।