Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਸਰਪੰਚ, ਨੰਬਰਦਾਰ ਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ : ਡਿਪਟੀ ਕਮਿਸ਼ਨਰ

ਜਲੰਧਰ, ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਊਂਸੀਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ. ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ।