Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਸਿੱਖ ਤਾਲਮੇਲ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਸਿੱਖ ਤਾਲਮੇਲ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਜਲੰਧਰ, ਬੀਤੇ ਦਿਨੀ ਉੱਤਰਾਖੰਡ ਦੇ ਰਿਸ਼ੀਕੇਸ਼ ਚ ਉਥੋਂ ਦੇ ਇਕ ਕੌਂਸਲਰ ਵੱਲੋਂ , ਬਿਨਾਂ ਕਿਸੇ ਕਾਰਨ ਦੋ ਸਕੇ ਸਿੱਖ ਭਰਾਵਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਅਤੇ ਉਹਨਾਂ ਦੀ ਦਸਤਾਰ ਉਤਾਰ ਕੇ ਬੁਰੀ ਤਰ੍ਹਾਂ ਨਾਲ ਘੜੀਸਿਆ ਗਿਆ। ਜਿਸ ਦੇ ਵਿਰੋਧ ਵਿੱਚ ਜਲੰਧਰ ਦੀ ਸਿਰਮੋਰ ਸੰਸਥਾ “ਸਿੱਖ ਤਾਲਮੇਲ ਕਮੇਟੀ ” ਵਲੋ ਅੱਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਓਹਨਾ ਵਲੋ ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬੇਨਤੀ ਕੀਤੀ । ਜਿਸ ਤੇ ਕਾਰਵਾਈ ਕਰਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਕਮੇਟੀ ਦੀ ਮੰਗ ਨੂੰ ਭਾਰਤ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਬੋਲਦਿਆ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ , ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ, ਵਿੱਕੀ ਸਿੰਘ ਖਾਲਸਾ ਗੁਰਦੀਪ ਸਿੰਘ ਕਾਲੀਆ ਕਲੋਨੀ ਨੇ ਕਿਹਾ  ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ,ਆਏ ਦਿਨ ਇਹੋ ਜਿਹੀਆਂ ਘਿਨੋਣੀਆਂ ਘਟਨਾਵਾਂ ਦੀਆਂ ਖਬਰਾਂ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਹਨ । ਉਹਨਾਂ ਕਿਹਾ ਇਹੋ ਜਿਹੀਆਂ ਘਟਨਾਵਾਂ ਸਿੱਖਾ ਸਮੇਤ ਘੱਟ ਗਿਣਤੀਆਂ ਨੂੰ ਡਰਾਉਣ ਧਮਕਾਉਣ ਦੀ ਇੱਕ ਸੋਚੀ ਸਮਝੀ ਅਤੇ ਗਿਣੀ ਮਿਥੀ ਸਾਜਿਸ਼ ਹੈ।

ਇਸ ਤੋਂ ਮੰਦਭਾਗਾ ਕੀ ਹੋ ਸਕਦਾ ਹੈ ਕਿ ਅਜੇ ਕੁਝ ਸਮਾਂ ਪਹਿਲਾਂ, ਜਿਸ ਇਲਾਕੇ ਵਿੱਚ ਕੁਦਰਤੀ ਆਫਤ ਵੇਲੇ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਮੁੱਖ ਰੱਖਦਿਆਂ ਸਿੱਖਾਂ ਵੱਲੋਂ ਹਰ ਲੋੜਵੰਦ ਦੀ ਬਾਂਹ ਫੜੀ ਗਈ ਸੀ । ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਰਘਵੀਰ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕਰਦੇ ਹਾਂ ।ਕਿ ਉਹ ਸਿੱਖਾਂ ਦੀ ਸੁਰੱਖਿਆ ਪਹਿਲ ਦੇ ਅਧਾਰ ਤੇ ਯਕੀਨੀ ਬਣਾਉਣ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸਿੰਘ ਨੂਰ,ਪਲਵਿੰਦਰ ਸਿੰਘ ਬਾਬਾ, ਅਜੀਤ ਸਿੰਘ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ ਪਰਮਾਰ ਆਦੀ ਹਾਜਰ ਸਨ।