Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਨੌਜਵਾਨਾਂ ਨੂੰ ਮੁਫ਼ਤ ਖਾਣੇ ਅਤੇ ਰਿਹਾਇਸ਼ ਦੀ ਸਹੂਲਤ ਹੋਵੇਗੀ ਮੁਹੱਈਆ

ਨੌਜਵਾਨਾਂ ਨੂੰ ਮੁਫ਼ਤ ਖਾਣੇ ਅਤੇ ਰਿਹਾਇਸ਼ ਦੀ ਸਹੂਲਤ ਹੋਵੇਗੀ ਮੁਹੱਈਆ

ਜਲੰਧਰ,ਡਿਪਟੀ ਡਾਇਰੈਕਟਰ, ਜ਼ਿਲ੍ਹਾ ਬਿਊਰੋ ਆਫ਼ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਜਲੰਧਰ ਨੀਲਮ ਮਹੇ ਨੇ ਦੱਸਿਆ ਕਿ ਆਰਮੀ ਵਿੱਚ ਬਤੌਰ ਅਗਨੀਵੀਰ ਭਰਤੀ ਲਈ 8 ਮਾਰਚ 2025 ਤੋਂ 20 ਅਪ੍ਰੈਲ 2025 ਤੱਕ ਆਨਲਾਈਨ ਰਜਿਸਟ੍ਰੇਸ਼ਨ ਚੱਲੇਗੀ। ਉਨ੍ਹਾਂ ਦੱਸਿਆ ਕਿ ਜਲੰਧਰ ਸਮੇਤ ਜਿਲ੍ਹਾ ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਜਿਨ੍ਹਾਂ ਯੁਵਕਾਂ ਨੇ ਆਰਮੀ ਅਗਨੀਵੀਰ ਵਿੱਚ ਭਰਤੀ ਵਾਸਤੇ ਅਪਲਾਈ ਕਰਨਾ ਹੈ, ਉਹਨਾਂ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੋ ਯੁਵਕ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਯੁਵਕਾਂ ਵਾਸਤੇ ਜਿੰਮ, ਖੇਡਾਂ ਅਤੇ ਸਮਾਰਟ ਕਲਾਸ ਰੂਮ ਦਾ ਖਾਸ ਪ੍ਰਬੰਧ ਹੈ ਅਤੇ ਟ੍ਰੇਨਿੰਗ ਦੌਰਾਨ ਯੁਵਕਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਫਸਰ, ਸੀ-ਪਾਈਟ ਕੈਂਪ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜੋ ਪ੍ਰਾਰਥੀ ਉਕਤ ਭਰਤੀ ਲਈ ਮੁਫਤ ਲਿਖਤੀ ਅਤੇ ਫਿਜ਼ੀਕਲ ਸਿਖਲਾਈ ਲੈਣ ਦੇ ਚਾਹਵਾਨ ਹਨ, ਉਹ ਆਪਣੇ ਦਸਵੀਂ/ ਬਾਰਵੀਂ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ, 2 ਪਾਸਪੋਰਟ ਸਾਈਜ਼ ਫੋਟੋਗ੍ਰਾਫ ਅਤੇ ਅਸਾਮੀ ਲਈ ਅਪਲਾਈ ਕੀਤੇ ਆਨਲਾਈਨ ਫਾਰਮ ਦੀ ਕਾਪੀ ਲੈ ਕੇ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਪਹੁੰਚ ਸਕਦੇ ਹਨ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰਾਂ 8360163527, 6900200733 ਅਤੇ 9914369376 ’ਤੇ ਸੰਪਰਕ ਕਰ ਸਕਦੇ ਹਨ।