Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਖਾਲਸਾ ਪੰਥ ਲਈ ਕਾਲਾ ਦਿਨ: ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ

ਖਾਲਸਾ ਪੰਥ ਲਈ ਕਾਲਾ ਦਿਨ: ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰੀ ਕਮੇਟੀ ਦੁਆਰਾ ਸੁਖਬੀਰ ਬਾਦਲ ਦੇ ਦਬਾਅ ਹੇਠ ਹਟਾਇਆ ਜਾਣਾ ਖਾਲਸਾ ਪੰਥ ਲਈ ਇੱਕ ਕਾਲਾ ਦਿਨ ਹੈ। ਮੈਂ ਇਸ ਅਣਯਾਇਕ ਅਤੇ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਫੈਸਲੇ ਦੀ ਘੋਰ ਨਿੰਦਾ ਕਰਦਾ ਹਾਂ।

ਇਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਸਥਾਪਿਤ ਮੀਰੀ-ਪੀਰੀ ਦੇ ਸਿਧਾਂਤ ਦੀ ਉਲੰਘਣਾ ਹੈ, ਜਿਸ ਅੰਦਰ ਧਾਰਮਿਕ ਅਤੇ ਸਿਆਸੀ ਨੇਤ੍ਰਤਵ ਦਾ ਸੰਤੁਲਨ ਬਣਾਈ ਰੱਖਣਾ ਲਾਜ਼ਮੀ ਹੈ। ਸਮੇਂ ਦੇ ਨਾਲ਼ ਸਾਡੀ ਧਰਮਿਕ ਪ੍ਰਬੰਧਨਾ ਉੱਤੇ ਰਾਜਨੀਤੀ ਹਾਵੀ ਹੋ ਗਈ ਹੈ, ਜਦਕਿ ਸੱਚ ਇਹ ਹੈ ਕਿ ਸਿਆਸਤ ਨੂੰ ਧਰਮ ਦੇ ਅਧੀਨ ਹੋਣਾ ਚਾਹੀਦਾ ਹੈ।

ਹੁਣ ਸਮਾਂ ਆ ਗਿਆ ਹੈ ਕਿ ਸਾਰੀ ਦੁਨੀਆ ਦੇ ਸਿੱਖ ਇੱਕਜੁੱਟ ਹੋਣ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਖੋਈ ਹੋਈ ਗਰਿਮਾ ਨੂੰ ਮੁੜ ਬਹਾਲ ਕਰਨ। ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਬੇਹਿਸਾਬ ਕੁਰਬਾਨੀਆਂ ਸਾਨੂੰ ਯਾਦ ਦਿਲਾਉਂਦੀਆਂ ਹਨ ਕਿ ਅਸੀਂ ਹਮੇਸ਼ਾ ਧਰਮ ਦੀ ਆਜ਼ਾਦੀ ਅਤੇ ਸੱਚਾਈ ਵਾਸਤੇ ਲੜਨ ਲਈ ਤਿਆਰ ਰਹਿਣਾ ਚਾਹੀਦਾ ਹੈ।

ਮੈਂ ਪੂਰੀ ਸਿੱਖ ਸੰਗਤ ਨੂੰ ਬੇਨਤੀ ਕਰਦਾ ਹਾਂ ਕਿ ਇਸ ਅਣਯਾਇਕ ਫੈਸਲੇ ਦੇ ਵਿਰੁੱਧ ਆਵਾਜ਼ ਉਠਾਓ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਹੋਂਦ ਹਸਤੀ ਨੂੰ ਦੁਬਾਰਾ ਬਹਾਲ ਕਰੋ।