Business Khas

Latest news
बदहाल सड़क और बिजली की समस्या से परेशान*पार्षद पर फोन न उठाने का आरोप ਜਰਮਨੀ ਵਿੱਚ ਆਪਣੇ ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਨਾਲ ਮੌਤ ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਵਿਸ਼ੇਸ਼ ਪ੍ਰਬੰਧ Amarnath Yatra ਲਈ ਪਹਿਲਗਾਮ ਤੋਂ ਰਵਾਨਾ ਹੋਇਆ ਪਹਿਲਾ ਜਥਾ ਮਾਂ ਨੇ ਤਿੰਨ ਬੱਚਿਆਂ ਨੂੰ ਮਾਰ ਕੇ ਆਪ ਵੀ ਕੀਤੀ ਖੁਦਕੁਸ਼ੀ DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ ! ACB ਵੱਲੋਂ 16 ਟਿਕਾਣਿਆਂ 'ਤੇ ਛਾਪੇਮਾਰੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ... ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ 'ਚ ਟੇਕਿਆ ਮੱਥਾ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਆਜ਼ਾਦੀ ਸੰਗਰਾਮ ‘ਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦੈ : ਸੰਤ ਬਲਬੀਰ ਸਿੰਘ ਸੀਚੇਵਾਲ

ਜਲੰਧਰ,(ਸੰਜੇ ਸ਼ਰਮਾ)- ਸਰਕਾਰ ਵਲੋਂ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਵਾਲਾ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਮੇਸ਼ ਪਾਰਕ, ਲੋਹੀਆਂ ਖਾਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ।

ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰ ਵਲੋਂ ਜਿੱਥੇ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ ਤੇ ਬੱਚਿਆਂ ਅਤੇ ਦਿਵਿਆਂਗਨਾਂ ਨੂੰ ਵਿਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ ’ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ 118 ਨਵੇਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੋਰ ਵੀ ਨਵੀਨਤਮ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਤਹਿਤ ਅਧਿਆਪਕਾਂ ਨੂੰ ਸਿੰਗਾਪੁਰ ਤੇ ਫ਼ਿਨਲੈਂਡ ਤੋਂ ਸਿਖਲਾਈ ਵੀ ਪ੍ਰਦਾਨ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫੀਸਦੀ ਘਰਾਂ ਦਾ ਬਿਜਲੀ ਬਿੱਲ ਜੀਰੋ ਆਇਆ ਹੈ।