Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਰਨਲ ਬਾਠ ਦੀ ਪਤਨੀ ਨੇ ਧਰਨਾ ਕੀਤਾ ਮੁਲਤਵੀ

ਕਰਨਲ ਬਾਠ ਦੀ ਪਤਨੀ ਨੇ ਧਰਨਾ ਕੀਤਾ ਮੁਲਤਵੀ

ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਕੀਤੇ ਜਾਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ 31 ਮਾਰਚ ਨੂੰ ਮੀਟਿੰਗ ਮਿਲਣ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਨੇ ਆਪਣਾ ਪੱਕਾ ਮੋਰਚਾ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਦੱਸਿਆ ਕਿਸਾਨੂੰ ਮੁੱਖ ਮੰਤਰੀ ਨੇ ਮਿਲਣ ਦਾ ਸਮਾਂ ਦਿੱਤਾ ਹੈ ਤੇ ਅਸੀਂ ਮੀਟਿੰਗ ਵਿਚ ਆਪਣੇ ਮੁੱਦੇ ਰੱਖਾਂਗੇ ਤੇ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਫਿਰ ਤੋਂ ਮੋਰਚਾ ਸ਼ੁਰੂ ਕਰਨ ਬਾਰੇ ਵਿਚਾਰ ਕਰਾਂਗੇ। ਉਹਨਾਂ ਨੇ ਮੀਡੀਆ ਨਾਲ ਹੋਈ ਬਦਸਲੂਕੀ ਦੀ ਮੁਆਫੀ ਵੀ ਮੰਗੀ ਤੇ ਮੀਡੀਆ ਦਾ ਧੰਨਵਾਦ ਵੀ ਕੀਤਾ।

ਦਰਅਸਲ ਇਹ ਘਟਨਾ 13-14 ਮਾਰਚ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਜਦੋਂ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਆਪਣੇ ਪੁੱਤਰ ਨਾਲ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨੇੜੇ ਪਹੁੰਚੇ ਸਨ। ਕਰਨਲ ਪੁਸ਼ਪਿੰਦਰ ਬਾਠ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਪੁਸ਼ਪਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਨਾਲ ਬੇਵਜ੍ਹਾ ਕੁੱਟਮਾਰ ਕੀਤੀ।

ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਪੁਸ਼ਪਿੰਦਰ ਸਿੰਘ ਫੌਜ ਵਿੱਚ ਪਰਿਵਾਰ ਦੀ ਪੰਜਵੀ ਪੀੜੀ ਹਨ। ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਪਹਿਲੀ ਵਿਸ਼ਵ ਜੰਗ, ਦੂਜੀ ਵਿਸ਼ਵ ਜੰਗ ਤੇ ਸੰਯੁਕਤ ਰਾਸ਼ਟਰ ਦੇ ਮਿਸ਼ਨਾਂ ਵਿੱਚ ਹਿੱਸਾ ਲੈ ਚੁੱਕੇ ਹਨ। ਘਟਨਾ ਬਾਰੇ ਜਸਵਿੰਦਰ ਕੌਰ ਬਾਠ ਕਹਿੰਦੇ ਹਨ, “ਮੇਰੇ ਪਤੀ ਪੁਸ਼ਪਿੰਦਰ ਸਿੰਘ ਭਾਰਤੀ ਫੌਜ ਵਿੱਚ ਕਰਨਲ ਵਜੋਂ ਦਿੱਲੀ ਵਿੱਚ ਤਾਇਨਾਤ ਹਨ। ਉਹ ਹੋਲੀ ਦੀ ਛੁੱਟੀ ਲਈ 13 ਮਾਰਚ ਨੂੰ ਦਿੱਲੀ ਤੋਂ ਪਟਿਆਲਾ ਲਈ ਰਵਾਨਾ ਹੋਏ। ਰਾਤ ਨੂੰ ਉਹ ਕੁਝ ਖਾਣ ਲਈ ਘਰ ਤੋਂ ਪੰਜ ਮਿੰਟ ਦੀ ਦੂਰੀ ਉੱਤੇ ਇੱਕ ਢਾਬੇ ਉੱਤੇ ਰੁਕੇ।”