Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਅੰਮ੍ਰਿਤਸਰ ‘ਚ 5 ਸਾਲਾਂ ਬੱਚੀ ਨਾਲ ਜ਼ਬਰ ਜਿਨਾਹ ਦੀ ਕੋਸ਼ਿਸ਼

ਅੰਮ੍ਰਿਤਸਰ ‘ਚ 5 ਸਾਲਾਂ ਬੱਚੀ ਨਾਲ ਜ਼ਬਰ ਜਿਨਾਹ ਦੀ ਕੋਸ਼ਿਸ਼

ਹਵਸ ਦੇ ਪੁਜਾਰੀ ਦਰਿੰਦੇ ਛੋਟੀਆਂ -ਛੋਟੀਆਂ ਬੱਚੀਆਂ ਨੂੰ ਵੀ ਨਹੀਂ ਬਖਸ਼ਦੇ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਇਲਾਕਾ ਇੰਦਰਾ ਕਲੋਨੀ ਤੋਂ ਸਾਹਮਣੇ ਆਇਆ ਹੈ ,ਜਿੱਥੇ ਇੱਕ ਪ੍ਰਵਾਸੀ ਪਰਿਵਾਰ ਕਾਫੀ ਲੰਬੇ ਸਮੇਂ ਤੋਂ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ ਤੇ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲ ਰਿਹਾ ਹੈ

ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਗੁਆਂਢ ਵਿੱਚ ਰਹਿਣ ਵਾਲੇ ਸ਼ਾਦੀਸ਼ੁਦਾ 25 ਸਾਲਾਂ ਨੌਜਵਾਨ ਵੱਲੋਂ ਨਰਸਰੀ ਕਲਾਸ ਵਿੱਚ ਪੜ੍ਹਦੀ ਉਹਨਾਂ ਦੀ ਪੰਜ ਸਾਲਾ ਬੱਚੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਹਨਾਂ ਵੇਖਿਆ ਕਿ ਉਸਦੀ ਬੱਚੀ ਰੋ ਰਹੀ ਹੈ ਤੇ ਉਹਨਾਂ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਨੂੰ ਕੀਤੀ ਗਈ। ਉੱਥੇ ਹੀ ਮਹੱਲੇ ਦੇ ਲੋਕ ਵੀ ਇਕੱਠੇ ਹੋ ਗਏ ਤੇ ਉਹਨਾਂ ਵੀ ਵੇਖਿਆ ਤੇ ਉਸ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਨਯੋਗ ਘਟਨਾ ਹੈ ਕਿਉਂਕਿ ਮੁਹੱਲੇ ਵਿੱਚ ਸਾਰੇ ਬੱਚੇ ਇਕੱਠੇ ਖੇਲਦੇ ਹਨ। ਛੋਟੀ -ਛੋਟੀ ਉਮਰ ਦੇ ਬੱਚੇ ਹਨ ਤੇ ਉਹਨਾਂ ਦੇ ਨਾਲ ਇਹੋ ਜਿਹੀ ਘਨੋਣੀ ਹਰਕਤ ਕਰਨਾ ਬਹੁਤ ਹੀ ਮਾੜੀ ਗੱਲ ਹੈ। ਉਹਨਾਂ ਕਿਹਾ ਕਿ ਇਹੋ ਜਿਹੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਹੋਰ ਵੀ ਲੋਕਾਂ ਨੂੰ ਸਬਕ ਮਿਲ ਸਕੇ।