Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮਿਲੀ ਵੱਡੀ ਸਫ਼ਲਤਾ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮਿਲੀ ਵੱਡੀ ਸਫ਼ਲਤਾ

ਜਲੰਧਰ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਨੂੰ ਜਲੰਧਰ ’ਚ ਵੱਡੀ ਸਫ਼ਲਤਾ ਮਿਲੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪਿਛਲੇ ਇੱਕ ਮਹੀਨੇ ਵਿੱਚ ਮੁਹਿੰਮ ਤਹਿਤ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪਿਛਲੇ ਇਕ ਮਹੀਨੇ ਦੌਰਾਨ 101 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਓ.ਪੀ.ਡੀ. ਵਿੱਚ 20 ਫੀਸਦੀ ਅਤੇ ਦਾਖ਼ਲੇ ਵਿੱਚ 65 ਫੀਸਦੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਇਸ ਮੁਹਿੰਮ ਤੋਂ ਬਾਅਦ ਸ਼ੇਖੇ ਪਿੰਡ ਦੇ ਮੁੜ ਵਸੇਬਾ ਕੇਂਦਰ ਵਿੱਚ ਮੁੜ ਵਸੇਬੇ ਲਈ ਦਾਖ਼ਲਾ ਲੈਣ ਵਾਲੇ ਲੋਕਾਂ ਅਤੇ ਨਸ਼ੇ ਛੱਡਣ ਦੀ ਇੱਛਾ ֹ’ਚ 40 ਫੀਸਦੀ ਵਾਧਾ ਹੋਇਆ ਹੈ।
ਉਨ੍ਹਾਂ ਨਸ਼ੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਨੂੰ ਅਡਾਪਟ ਕਰਨ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਵਿਕਸਿਤ ਅਤੇ ਨਸ਼ਾ ਮੁਕਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਹਿਰ ਵਾਸੀਆਂ ਨੂੰ ਸ਼ਾਮਿਲ ਕਰਨ ਦੇ ਮੰਤਵ ਨਾਲ ਇਸ ਮਹੀਨੇ ਮੈਰਾਥਨ ਵੀ ਕਰਵਾਈ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਦਾ ਸੇਫ ਪੰਜਾਬ ਹੈਲਪਲਾਈਨ ਨੰਬਰ 9779-100-200 ਵੀ ਸਾਂਝਾ ਕੀਤਾ ਅਤੇ ਦੱਸਿਆ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਤੋਂ ਇਲਾਵਾ ਨਸ਼ਾ ਛੱਡਣ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਨਸ਼ਾ ਛੁਡਾਊ ਕੇਂਦਰ ਦਾ ਹੈਲਪਲਾਈਨ ਨੰਬਰ 0181-2911960 ਵੀ ਉਪਲਬੱਧ ਹੈ।