Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing 126 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਕੀਤਾ ਖ਼ਤਮ

126 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਕੀਤਾ ਖ਼ਤਮ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਣੇ ਹੋਰ ਕਿਸਾਨੀ ਮੰਗਾਂ ਨੂੰ ਲੈਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਿਛਲੇ ਕਈ ਮਹੀਨੇ ਤੋਂ ਮਰਨ ਵਰਤ ਰੱਖਿਆ ਗਿਆ ਹੈ। ਹੁਣ 126 ਦਿਨਾਂ ਬਾਅਦ ਡੱਲੇਵਾਲ ਨੇ ਮਰਨ ਵਰਤ ਖਤਮ ਕਰ ਦਿੱਤਾ ਹੈ।

ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ‘ਚ ਐਤਵਾਰ ਨੂੰ ਇਕ ਮਹਾਪੰਚਾਇਤ ਹੋਈ ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਇਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੀ ਪਹੁੰਚੇ। ਮਹਾਪੰਚਾਇਤ ਤੋਂ ਪਹਿਲਾਂ ਡੱਲੇਵਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ।

ਇਸ ਤੋਂ ਬਾਅਦ ਅਨਾਜ ਮੰਡੀ ਸਰਹਿੰਦ ਪਹੁੰਚੇ ਜਿੱਥੇ ਉਨ੍ਹਾਂ ਆਪਣੀ ਭੁੱਖ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਡੱਲੇਵਾਲ ਨੇ ਕਿਹਾ ਕਿ ਇਕ ਪਾਸੇ ਸਰਕਾਰ ਸਾਨੂੰ ਮੀਟਿੰਗ ਲਈ ਬੁਲਾ ਰਹੀ ਹੈ ਤੇ ਦੂਜੇ ਪਾਸੇ ਰਾਤ ਨੂੰ ਮੋਰਚੇ ‘ਤੇ ਜ਼ਬਰਦਸਤੀ ਕਾਰਵਾਈ ਕਰ ਰਹੀ ਹੈ। ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਸਰਕਾਰ ਦੇ ਜ਼ੁਲਮ ਦੇ ਵਿਰੋਧ ‘ਚ ਮਹਾਪੰਚਾਇਤਾਂ ਹੋ ਰਹੀਆਂ ਹਨ।ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਦ ਤਕ ਆੰਦੋਲਨ ਜਾਰੀ ਰਹੇਗਾ। ਮੋਰਚੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਅਖੰਡ ਜੋਤ ਬੰਦ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਲਈ ਉਨ੍ਹਾਂ ਨੇ ਸਿੱਖਾਂ ਦੀ ਸੁਪਰੀਮ ਪਾਵਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਗੁਹਾਰ ਲਾਈ ਹੈ ਅਤੇ ਇਨਸਾਫ਼ ਮਿਲਣ ਦੀ ਉਮੀਦ ਜਤਾਈ ਹੈ।