Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਸਰਕਾਰ ਵਲੋਂ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਪਸ਼ੂ ਭਲਾਈ ਕਮੇਟੀਆਂ ਦਾ ਗਠਨ

ਜਲੰਧਰ, ਪਾਲਤੂ ਜਾਨਵਰਾਂ ਦੀ ਭਲਾਈ ਅਤੇ ਵਪਾਰ ਨੂੰ ਨਿਯਮਤ ਕਰਨ ਵੱਲ ਇਕ ਵਿਸ਼ੇਸ਼ ਕਦਮ ਪੁੱਟਦਿਆਂ ਕੁੱਤੇ ਪਾਲਕਾਂ ਦੇ ਨਾਲ-ਨਾਲ ਕੁੱਤਿਆਂ, ਬਿੱਲੀਆਂ ਅਤੇ ਪੰਛੀਆਂ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਦੀ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰੇਸ਼ਨ ਨੁੂੰ ਲਾਜ਼ਮੀ ਕੀਤਾ ਗਿਆ ਹੈ। ਇਸ ਦਾ ਮੁੱਖ ਮੰਤਵ ਅਨੈਤਿਕ ਤਰੀਕੇ ਨਾਲ ਜਾਨਵਰਾਂ ਦੇ ਪ੍ਰਜਣਨ ਅਤੇ ਵਪਾਰਕਿ ਅਦਾਰਿਆਂ ਵਿੱਚ ਜਾਨਵਰਾਂ ਨਾਲ ਦੁਰਵਿਹਾਰ ਨੂੰ ਰੋਕਣਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਜਲੰਧਰ ਡਾ. ਹਰੂਨ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਾਲਤੂ ਜਾਨਵਰਾਂ ਦੇ ਵਪਾਰ ਨਾਲ ਸਬੰਧਿਤ ਵਿਅਕਤੀਆਂ ਦਾ ਪੰਜਾਬ ਰਾਜ ਐਨੀਮਲ ਵੈਲਫੇਅਰ ਬੋਰਡ ਪਾਸ ਰਜਿਸਟਰ ਹੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਪਸ਼ੂ ਪਾਲਣ ਅਫ਼ਸਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਫੀਲਡ ਵਿੱਚ ਪਾਲਤੂ ਜਾਨਵਰਾਂ ਦੇ ਦੁਕਾਨਦਾਰਾਂ ਅਤੇ ਬਰੀਡਰਾਂ ਨਾਲ ਤਾਲਮੇਲ ਰੱਖਣ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਪਸ਼ੂ ਭਲਾਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿੱਚ ਪਸ਼ੂ ਪਾਲਣ ਵਿਭਾਗ ਦਾ ਅਫ਼ਸਰ, ਪੁਲਿਸ, ਜੰਗਲਾਤ, ਜੰਗਲੀ ਜੀਵ ਸੁਰੱਖਿਆ ਵਿਭਾਗ, ਸਥਾਨਕ ਸਰਕਾਰਾਂ ਅਤੇ ਐਸ.ਪੀ.ਸੀ.ਏ. ਦਾ ਪ੍ਰਾਈਵੇਟ ਮੈਂਬਰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਨੂੰ ਜਾਨਵਰਾਂ ਪ੍ਰਤੀ ਹੋਈ ਬੇਰਹਿਮੀ ਦੀ ਸ਼ਿਕਾਇਤ ਦੀ ਜਾਂਚ ਕਰਨ ਅਤੇ ਢੁੱਕਵੀਂ ਕਾਰਵਾਈ ਕਰਨ ਲਈ ਸਮਰੱਥ ਬਣਾਇਆ ਗਿਆ ਹੈ, ਤਾਂ ਜੋ ਪੰਜਾਬ ਭਰ ਵਿੱਚ ਜਾਨਵਰਾਂ ਦੀ ਭਲਾਈ ਪ੍ਰਤੀ ਬਣੇ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਉਨ੍ਹਾਂ ਨੇ ਜ਼ਿਲ੍ਹਾ ਜਲੰਧਰ ਦੇ ਪਾਲਤੂ ਜਾਨਵਰਾਂ ਦੇ ਦੁਕਾਨਦਰਾਂ ਅਤੇ ਕੁੱਤੇ ਦੇ ਬਰੀਡਰਾਂ ਨੂੰ ਅਪੀਲ ਕੀਤੀ ਕਿ ਰਜਿਸਟਰੇਸ਼ਨ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।