Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਵਿੱਚ ਟੋਲ ਬੰਦ ਹੋਣ ਕਾਰਨ ਕੇਂਦਰ ਨੂੰ ਨੁਕਸਾਨ

ਸੜਕ ਆਵਾਜਾਈ ਅਤੇ ਹਾਈਵੇ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਪੰਜਾਬ ਵਿੱਚ ਟੋਲ ਬੰਦ ਹੋਣ ਨਾਲ ਕੇਂਦਰ ਸਰਕਾਰ ਨੂੰ ਹੋਏ ਨੁਕਸਾਨ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਕਿ ਹੁਣ ਤੱਕ 1638.85 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।ਅਕਤੂਬਰ 2020 ਤੋਂ ਦਸੰਬਰ 2021 ਤੱਕ 1348.77 ਕਰੋੜ ਰੁਪਏ, 2022 ਤੋਂ 2023 ਤੱਕ 41.83 ਕਰੋੜ ਰੁਪਏ ਜਨਵਰੀ 2024 ਤੋਂ ਜੁਲਾਈ 2024 ਤੱਕ 179.10 ਕਰੋੜ ਰੁਪਏ ਜਦਕਿ ਅਕਤੂਬਰ 2024 ਤੋਂ ਨਵੰਬਰ 2024 ਤੱਕ 69.15 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 17 ਅਕਤੂਬਰ ਤੋਂ 13 ਨਵੰਬਰ 2024 ਤੱਕ ਕਾਫੀ ਟੋਲ ਪਲਾਜ਼ਾ ਬੰਦ ਰਹੇ ਹਨ। ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਇਸ ਚੀਜ਼ ਦੀ ਹਦਾਇਤ ਜਾਰੀ ਕੀਤੀ ਜਾਵੇ ਕਿ ਕੋਈ ਵੀ ਟੋਲ ਪਲਾਜ਼ਾ ਬੰਦ ਨਾ ਹੋਵੇ ਜਿਸ ਨਾਲ ਕੇਂਦਰ ਤੇ ਸੂਬਾ ਸਰਕਾਰ ਨੂੰ ਨੁਕਸਾਨ ਹੋਵੇ।ਟੋਲ ਕੰਪਨੀ ਨੂੰ ਹੋਏ ਨੁਕਸਾਨ ਦੀ ਭਰਪਾਈ NHAI ਨੂੰ ਕਰਨੀ ਪਈ ਜੋ ਸੂਬਾ ਸਰਕਾਰ ਤੋਂ ਕੀਤੀ ਜਾ ਸਕਦੀ ਹੈ। ਇਸ ਨਾਲ ਕੇਂਦਰ ਉਤੇ ਬੋਝ ਵਧਿਆ ਹੈ। ਇਸ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਟੋਲ ਬੰਦ ਹੋਣ ਕਾਰਨ ਹੋਏ ਨੁਕਸਾਨ ਦੀ ਭਰਪਾਈ ਬਿਲਕੁਲ ਨਹੀਂ ਕਰੇਗਾ ਕਿਉਂਕਿ ਇਹ ਧਰਨੇ ਕੇਂਦਰ ਸਰਕਾਰ ਖਿਲਾਫ਼ ਲੱਗੇ ਸਨ।