Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਸ਼ਰਾਬ ਦੇ ਨਸ਼ੇ ’ਚ ਇੱਕ ਨੇ ਦੂਜੇ ’ਤੇ ਚਲਾਈਆਂ ਗੋਲੀਆਂ,ਦੋਸਤ ਬਣਿਆ ਦੋਸਤ ਦਾ ਜਾਨੀ ਦੁਸ਼ਮਣ

ਸ਼ਰਾਬ ਦੇ ਨਸ਼ੇ ’ਚ ਇੱਕ ਨੇ ਦੂਜੇ ’ਤੇ ਚਲਾਈਆਂ ਗੋਲੀਆਂ,ਦੋਸਤ ਬਣਿਆ ਦੋਸਤ ਦਾ ਜਾਨੀ ਦੁਸ਼ਮਣ

ਪਟਿਆਲਾ ’ਚ ਉਸ ਸਮੇਂ ਦੋਸਤ ਦੋਸਤ ਦਾ ਦੁਸ਼ਮਣ ਬਣ ਗਿਆ ਜਦੋਂ ਸ਼ਰਾਬ ਦੇ ਨਸ਼ੇ ’ਚ ਇੱਕ ਨੇ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇੱਕ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਵੀਰਵਾਰ ਦੇਰ ਰਾਤ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇੱਕ ਦਫ਼ਤਰ ’ਚ ਵਾਪਰੀ।ਦੱਸ ਦਈਏ ਕਿ ਮੁਲਜ਼ਮ ਘਟਨਾ ਤੋਂ ਬਾਅਦ ਹਥਿਆਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਰਾਜਿੰਦਰ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਮਹਿੰਦਰ ਸਿੰਘ ਉਰਫ਼ ਮਾਮਾ ਵਜੋਂ ਹੋਈ ਹੈ।ਮੌਕੇ ‘ਤੇ ਪਹੁੰਚੇ ਡੀਐਸਪੀ ਸਿਟੀ 1 ਸਤਨਾਮ ਸਿੰਘ ਨੇ ਦੱਸਿਆ ਕਿ ਮਹਿੰਦਰ ਸਿੰਘ ਉਰਫ਼ ਮਾਮਾ ਬੱਸ ਸਟੈਂਡ ਨੇੜੇ ਦਫ਼ਤਰ ਵਿੱਚ ਆਪਣੇ ਕਿਸੇ ਜਾਣਕਾਰ ਨਾਲ ਬੈਠਾ ਸੀ। ਦੋਵੇਂ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਦੋਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਮਹਿੰਦਰ ਸਿੰਘ ‘ਤੇ ਤਿੰਨ ਗੋਲੀਆਂ ਚਲਾਈਆਂ, ਜੋ ਉਸਦੇ ਸਿਰ ਅਤੇ ਛਾਤੀ ‘ਤੇ ਲੱਗੀਆਂ। ਗੋਲੀ ਲੱਗਣ ਕਾਰਨ ਮਹਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।