Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए

ਨਹਿਰ ਦੇ ਕੰਢੇ ਜੰਗਲ ‘ਚ ਕੱਟ ਰਹੇ ਸੀ ਗਊਆਂ, ਮੌਕੇ ਤੇ ਪਹੁੰਚੀ ਪੁਲਿਸ ਦੇਖ ਕੇ ਭੱਜੇ ਤਸਕਰ

ਪਿੰਡ ਪਵਾਤ ਕੋਲ ਨਹਿਰ ਦੇ ਕੰਢੇ ਜੰਗਲ ਵਿੱਚ ਅੱਧੀ ਰਾਤ ਨੂੰ ਹਨੇਰੇ ਵਿਚ ਤਕਰੀਬਨ 10- 12 ਗਊ ਮਾਸ ਦੇ ਤਸਕਰਾਂ ਵੱਲੋਂ ਗਊਆਂ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸੂਚਨਾ ਮਿਲਦੇ ਹੀ ਗਉ ਰੱਖਿਆ ਦਲ ਦੇ ਪੰਜਾਬ ਪ੍ਰਧਾਨ ,ਸਿਵ ਸੈਨਾ ਪੰਜਾਬ ਦੇ ਯੂਥ ਪ੍ਰਧਾਨ ਰਮਨ ਵਡੇਰਾ ਤੇ ਹਿੰਦੂ ਸੰਗਠਨਾਂ ਦੇ ਆਗੂਆ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਵੱਡੀ ਮਾਤਰਾ ਵਿੱਚ ਗਊ ਮਾਸ, ਲਿਫਾਫੇ, ਕੰਡਾ ਬਰਾਮਦ ਹੋਇਆ ਹੈ।ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਗਊਆਂ ਨੂੰ ਵੱਢ ਰਹੇ ਤਕਰੀਬਨ 10 -12 ਤਸਕਰ ਪੁਲਿਸ ਪ੍ਰਸ਼ਾਸਨ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਏ। ਜਦੋਂ ਮੋਕੇ ‘ਤੇ ਜਾਕੇ ਦੇਖਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਤਸਕਰਾਂ ਵੱਲੋਂ ਗਊਆਂ ਦਾ ਕਤਲ ਕਰਕੇ ਗਊਆਂ ਦਾ ਮਾਸ ਲਿਫਾਫਿਆਂ ਵਿੱਚ ਭਰਿਆ ਜਾ ਰਿਹਾ ਸੀ। ਇਸ ਨੂੰ ਬਾਜ਼ਾਰ ਵਿੱਚ ਵੇਚਿਆ ਜਾਣਾ ਸੀ। ਵੱਡੀ ਮਾਤਰਾ ਵਿੱਚ ਗਊ ਮਾਸ, ਲਿਫਾਫੇ, ਕੰਡਾ ਬਰਾਮਦ ਹੋਇਆ ਹੈ। ਇਸ ਨੂੰ ਦੇਖ ਕੇ ਹਿੰਦੂ ਸੰਗਠਨਾਂ ਵਿੱਚ ਭਾਰੀ ਰੋਸ ਫੈਲ ਗਿਆ ਤੇ ਉਹਨਾਂ ਨੇ ਪ੍ਰਸ਼ਾਸਨ ਨੂੰ 48 ਘੰਟੇ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਗਊਆਂ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਐਸਐਸਪੀ ਦਫਤਰ ਦਾ ਘਰਾਓ ਕੀਤਾ ਜਾਵੇਗਾ ਤੇ ਰੋਡ ਜਾਮ ਕੀਤਾ ਜਾਵੇਗਾ।ਇਸ ਮੌਕੇ ਪਹੁੰਚੇ ਡੀਐਸਪੀ ਸਮਰਾਲਾ ਨੇ ਕਿਹਾ ਕਿ ਰਾਤ ਕਰੀਬ 12.30 ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਦੇਖ ਕੇ ਕੁਝ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਜੰਗਲ ਹੋਣ ਕਾਰਨ ਇਥੇ ਗਊ ਹੱਤਿਆ ਕੀਤੀ ਜਾ ਰਹੀ ਸੀ।