Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਪੁੱਤ ਨੇ ਬਜ਼ੁਰਗ ਪਿਓ ਨੂੰ ਇੱਟਾਂ ਮਾਰ ਉਤਾਰਿਆ ਮੌਤ ਦੇ ਘਾਟ; ਮਾਂ ਨੇ ਭੱਜ ਕੇ ਬਚਾਈ ਜਾਨ

ਨਾਭਾ ਵਿਖੇ ਉਸ ਸਮੇਂ ਰਿਸ਼ਤੇ ਤਾਰ-ਤਾਰ ਹੋ ਗਏ ਜਦੋਂ ਇੱਕ ਕਲਯੁੱਗੀ ਪੁੱਤ ਨੇ ਆਪਣੇ ਹੀ ਪਿਓ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਮਾਮਲਾ ਨਾਭਾ ਬਲਾਕ ਦੇ ਪਿੰਡ ਦੁਲੱਦੀ ਸਥਿਤ ਡੱਲਾ ਕਲੋਨੀ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਦੇਰ ਰਾਤ ਨੌਜਵਾਨ ਨੇ ਘਰੇਲੂ ਕਲੇਸ਼ ਦੇ ਚੱਲਦੇ ਆਪਣੇ ਪਿਓ ਦਾ ਕਤਲ ਕਰ ਦਿੱਤਾ।ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਾਹਿਬ ਸਿੰਘ ਨਾਲ ਉਸ ਦਾ ਲੜਕਾ ਕੁਲਦੀਪ ਸਿੰਘ ਅਕਸਰ ਹੀ ਲੜਦਾ ਝਗੜਦਾ ਰਹਿੰਦਾ ਸੀ, ਅਤੇ ਅੱਜ ਤਾਂ ਉਦੋਂ ਹੱਦ ਹੋ ਗਈ ਜਦੋਂ ਕੁਲਦੀਪ ਸਿੰਘ ਨੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਪਿਤਾ ਦਾ ਹੀ ਕਤਲ ਕਰ ਦਿੱਤਾ, ਜਿਸ ਵਿੱਚ ਕੁਲਦੀਪ ਸਿੰਘ ਦੀ ਮਾਤਾ ਨੇ ਵੀ ਆਪਣੀ ਭੱਜ ਕੇ ਜਾਨ ਬਚਾਈ।ਬਜ਼ੁਰਗ ਮਾਤਾ ਨੇ ਦੱਸਿਆ ਕਿ ਮੇਰਾ ਪੁੱਤ ਕਲਦੀਪ ਸਿੰਘ ਮੇਰੀ ਵੀ ਪਿੱਛੇ ਇੱਟ ਲੈ ਕੇ ਭੱਜਣ ਲੱਗਾ ਤਾਂ ਮੈਂ ਭੱਜ ਕੇ ਮਸਾ ਹੀ ਜਾਨ ਬਚਾਈ, ਅਤੇ ਬਾਅਦ ਵਿੱਚ ਮੇਰੇ ਪੁੱਤ ਨੇ ਮੇਰੇ ਪਤੀ ਦਾ ਹੀ ਕਤਲ ਕਰ ਦਿੱਤਾ। ਦੂਜੇ ਪਾਸੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਝਗੜੇ ਵਿੱਚ ਕਾਤਲ ਕੁਲਦੀਪ ਸਿੰਘ ਵੀ ਜਖਮੀ ਹੋ ਗਿਆ ਹੈ ਜੋ ਕਿ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹੈ। ਮਾਮਲੇ ਸਬੰਧੀ ਨਾਭਾ ਸਦਰ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਓ ਨੇ ਦੱਸਿਆ ਕਿ ਘਰੇਲੂ ਆਪਸੀ ਕਲੇਸ਼ ਨੂੰ ਲੈ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਹੀ ਮੌਤ ਦੇ ਘਾਟ ਉਤਾਰ ਦਿੱਤਾ। ਅਸੀਂ ਇਸ ਬਾਬਤ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਰੱਖ ਦਿੱਤਾ ਹੈ ਅਤੇ ਪਰਿਵਾਰ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਮ੍ਰਿਤਕ ਕੁਲਦੀਪ ਸਿੰਘ ਦੇ ਵੀ ਸੱਟਾਂ ਲੱਗੀਆਂ ਹਨ ਅਤੇ ਉਹ ਵੀ ਹਸਪਤਾਲ ਵਿੱਚ ਇਲਾਜ ਅਧੀਨ ਹੈ।