Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਸਿੱਖਿਆ ਕ੍ਰਾਂਤੀ : ਜਲੰਧਰ ਜ਼ਿਲ੍ਹੇ ਦੇ 12 ਸਰਕਾਰੀ ਸਕੂਲਾਂ ’ਚ 76.44 ਲੱਖ ਰੁਪਏ ਦੇ ਵਿਕਾਸ ਕਾਰਜ ਸਮਰਪਿਤ

ਪੰਜਾਬ ਸਿੱਖਿਆ ਕ੍ਰਾਂਤੀ : ਜਲੰਧਰ ਜ਼ਿਲ੍ਹੇ ਦੇ 12 ਸਰਕਾਰੀ ਸਕੂਲਾਂ ’ਚ 76.44 ਲੱਖ ਰੁਪਏ ਦੇ ਵਿਕਾਸ ਕਾਰਜ ਸਮਰਪਿਤ

ਜਲੰਧਰ/ਕਰਤਾਰਪੁਰ,  ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿੱਢੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀֹ’ ਮੁਹਿੰਮ ਤਹਿਤ ਅੱਜ ਜਲੰਧਰ ਜ਼ਿਲ੍ਹੇ ਦੇ 12 ਸਰਕਾਰੀ ਸਕੂਲਾਂ ਵਿੱਚ 76.44 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ

ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਈਸਪੁਰ, ਕਾਲਾ ਬਾਹੀਆ, ਭਤੀਜਾ ਰੰਧਾਵਾ, ਜੱਲਾ ਸਿੰਘ ਅਤੇ ਸਰਕਾਰੀ ਹਾਈ ਸਕੂਲ ਕਾਲਾ ਬਾਹੀਆ ਵਿਖੇ ਲਗਭਗ 27.90 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਸਰਕਾਰੀ ਪ੍ਰਾਇਮਰੀ ਸਕੂਲ ਈਸਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਕੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।