Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪਹਿਲੀਆਂ ਸਰਕਾਰਾਂ ਨੇ ਐਸ.ਸੀ. ਸਕਾਲਰਸ਼ਿਪ ਦੇ ਫੰਡ ਨੂੰ ਲੁੱਟਿਆ : ਮਹਿੰਦਰ ਭਗਤ

ਪਹਿਲੀਆਂ ਸਰਕਾਰਾਂ ਨੇ ਐਸ.ਸੀ. ਸਕਾਲਰਸ਼ਿਪ ਦੇ ਫੰਡ ਨੂੰ ਲੁੱਟਿਆ : ਮਹਿੰਦਰ ਭਗਤ

ਜਲੰਧਰ,  ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਪਹਿਲੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਸਰਕਾਰਾਂ ਵਲੋਂ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਲਈ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਯੋਗ ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਲਾਭ ਬਿਨ੍ਹਾਂ ਕਿਸੇ ਦੇਰੀ ਦੇ ਯਕੀਨੀ ਬਣਾਇਆ ਗਿਆ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦੀ ਵਿਚਾਰਧਾਰਾ ’ਤੇ ਚਲਦਿਆਂ ਐਸ.ਸੀ./ਐਸ.ਟੀ. ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਨੂੰ ਨਿਰਵਿਘਨ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕੋਈ ਵੀ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਹੁਣ ਨਿਰਵਿਘਨ ਜਾਰੀ ਰੱਖ ਸਕਦਾ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਏ ਗਏ ਇਤਿਹਾਸਿਕ ਫ਼ੈਸਲਿਆਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਦਫਤਰ ਵਿਖੇ ਰਾਖਵੇਂਕਰਨ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਸੀ./ਐਸ.ਟੀ.ਕੋਟੇ ਦੀਆਂ 58 ਅਸਾਮੀਆਂ ਨੂੰ ਭਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ 2017 ਵਿੱਚ ਆਮ ਆਦਮੀ ਪਾਰਟੀ ਵਲੋਂ ਇਸ ਮੁੱਦੇ ਨੂੰ ਵਾਰ-ਵਾਰ ਉਠਾਉਣ ਦੇ ਬਾਵਜੂਦ ਪਹਿਲੀਆਂ ਸਰਕਾਰਾਂ ਵਲੋਂ ਇਸ ਨੂੰ ਅਣਗੌਲਿਆਂ ਕੀਤਾ ਗਿਆ ਸੀ।