Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਤੇਜ਼ ਰਫਤਾਰ ਕਾਰ ਨੇ ਤਿੰਨ ਸਾਲ ਦੇ ਮਾਸੂਮ ਨੂੰ ਦਰੜਿਆ

ਤੇਜ਼ ਰਫਤਾਰ ਕਾਰ ਨੇ ਤਿੰਨ ਸਾਲ ਦੇ ਮਾਸੂਮ ਨੂੰ ਦਰੜਿਆ

ਜਲੰਧਰ ਸੋਮਵਾਰ ਨੂੰ ਸਵੇਰੇ ਇੱਕ ਤੇਜ਼ ਰਫਤਾਰ ਕਾਰ ਨੇ ਤਿੰਨ ਸਾਲ ਦੇ ਮਾਸੂਮ ਨੂੰ ਕੁਚਲ ਦਿੱਤਾ। ਜਿਸ ਕਾਰਨ ਬੱਚੇ ਦੀ ਮੌਕੇ ਉਤੇ ਮੌਤ ਹੋ ਗਈ। ਇਸ ਘਟਨਾ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਬੱਚੇ ਦਾ ਮੁੰਡਨ ਕਰਵਾਉਣ ਜਾ ਰਿਹਾ ਸੀ ਕਿ ਇਹ ਭਾਣਾ ਵਾਪਰ ਗਿਆ। ਮ੍ਰਿਤਕ ਬੱਚੇ ਦੀ ਪਛਾਣ ਤ੍ਰਿਪੁਰ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਐਕਸਯੂਵੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਵਿੱਚ ਇੱਕ ਕੁੱਤੇ ਦੀ ਵੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਯਾਨੀ ਸੋਮਵਾਰ ਸਵੇਰੇ ਕਰੀਬ 7.30 ਵਜੇ ਵਾਪਰਿਆ। ਘਟਨਾ ਸਮੇਂ ਬੱਚੇ ਦਾ ਪਰਿਵਾਰ ਵੀ ਉਸਦੇ ਨਾਲ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਕਿਸ਼ਨਪੁਰਾ ਤੋਂ ਦੋਮੋਰੀਆ ਪੁਲ ਵੱਲ ਆਉਂਦੀ ਸੜਕ ‘ਤੇ ਵਾਪਰਿਆ। ਮ੍ਰਿਤਕ ਬੱਚੇ ਦੇ ਚਾਚਾ ਹਰੀਸ਼ ਨੇ ਕਿਹਾ ਕਿ ਉਨ੍ਹਾਂ ਮਾਤਾ ਰਾਣੀ ਅੱਗੇ ਹੱਥ ਜੋੜ-ਜੋੜ ਕੇ ਬੱਚਾ ਲਿਆ ਸੀ। 8 ਸਾਲ ਬਾਅਦ ਬੱਚੇ ਦਾ ਜਨਮ ਹੋਇਆ ਸੀ। ਅੱਜ ਅਸੀਂ ਬੱਚੇ ਨੂੰ ਮੁੰਡਨ ਲਈ ਲੈ ਕੇ ਜਾ ਰਹੇ ਸੀ। ਫਿਰ ਰਸਤੇ ਵਿੱਚ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਕਾਰ ਨੇ ਬੱਚੇ ਨੂੰ ਕੁਚਲ ਦਿੱਤਾ।