Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪਹਿਲਗਾਮ ਹਮਲੇ ‘ਚ ਸ਼ਾਮਲ ਅੱਤਵਾਦੀ ਦਾ ਘਰ ਸੁਰੱਖਿਆ ਬਲਾਂ ਨੇ ਬੰਬ ਨਾਲ ਉਡਾਇਆ

ਪਹਿਲਗਾਮ ਹਮਲੇ ਵਿੱਚ ਸ਼ਾਮਲ ਸਥਾਨਕ ਅੱਤਵਾਦੀ ਆਦਿਲ ਹੁਸੈਨ ਥੋਕਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਾੜਾ ਦੇ ਗੋਰੀ ਇਲਾਕੇ ਵਿੱਚ ਸਥਿਤ ਘਰ ਨੂੰ ਸੁਰੱਖਿਆ ਬਲਾਂ ਨੇ ਬੰਬ ਨਾਲ ਉਡਾ ਦਿੱਤਾ ਹੈ। ਅੱਤਵਾਦੀ ਆਦਿਲ ਹੁਸੈਨ ਥੋਕਰ ਉਰਫ ਆਦਿਲ ਗੁਰੀ ‘ਤੇ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਹਮਲੇ ਦੀ ਯੋਜਨਾ ਬਣਾਉਣ ਅਤੇ ਇਸਨੂੰ ਅੰਜਾਮ ਦੇਣ ਵਿੱਚ ਪਾਕਿਸਤਾਨੀ ਅੱਤਵਾਦੀਆਂ ਦੀ ਮਦਦ ਕਰਨ ਦਾ ਆਰੋਪ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਸ਼ਾਮਲ ਇੱਕ ਹੋਰ ਸਥਾਨਕ ਅੱਤਵਾਦੀ ਆਸਿਫ਼ ਸ਼ੇਖ ਦੇ ਤ੍ਰਾਲ ਸਥਿਤ ਘਰ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ। ਦੋਵੇਂ ਸਥਾਨਕ ਅੱਤਵਾਦੀਆਂ ਦੀ ਪਛਾਣ ਬਿਜਬੇਹਾੜਾ ਦੇ ਰਹਿਣ ਵਾਲੇ ਆਦਿਲ ਹੁਸੈਨ ਥੋਕਰ ਅਤੇ ਤ੍ਰਾਲ ਦੇ ਰਹਿਣ ਵਾਲੇ ਆਸਿਫ ਸ਼ੇਖ ਵਜੋਂ ਹੋਈ ਹੈ।