Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਇਲਾਕਾ ਨਿਵਾਸੀਆਂ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀ ਕਾਰਵਾਈ ਦਾ ਸਵਾਗਤ

ਜਲੰਧਰ,‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਅਮਰਦਾਸ ਨਗਰ ਵਿਖੇ ਦਲੀਪ ਸਿੰਘ ਉਰਫ਼ ਦਲੀਪਾ ਦੀ ਗੈਰ ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਇਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 11 ਐਫ.ਆਈ.ਆਰ.ਦਰਜ ਹੋ ਚੁੱਕੀਆਂ ਹਨ ਅਤੇ ਇਨਾਂ ਵਿਚੋਂ ਕਈ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਕਾਰਵਾਈ ਕਰਦਿਆਂ ਅਸ਼ੋਕ ਨਗਰ ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਨਸ਼ਾ ਤਸਕਰ ਨਿਸ਼ਾ ਖਾਨ ਉਰਫ਼ ਨਿਸ਼ਾ ਚੌਧਰੀ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ ਹੈ। ਨਿਸ਼ਾ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 6 ਐਫ.ਆਰ.ਆਈ.ਦਰਜ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਇਹ ਕਰਵਾਈਆਂ ਏ.ਡੀ.ਸੀ.ਪੀ-1 ਆਕਰਸ਼ੀ ਜੈਨ ਅਤੇ ਏ.ਸੀ.ਪੀ ਨੌਰਥ ਆਤਿਸ਼ ਭਾਟੀਆ ਦੀ ਅਗਵਾਈ ਵਿੱਚ ਕੀਤੀਆਂ ਗਈਆਂ ਹਨ।