Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਲੰਧਰ,ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਪਿੰਡ ਰੇਰੂ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ, ਜਿਸ ਵਿਰੁੱਧ ਉਕਤ ਥਾਣੇ ਵਿੱਚ ਪੁਲਿਸ ਕੇਸ ਦਰਜ ਸੀ, ਨੂੰ ਕਥਿਤ ਤੌਰ ‘ਤੇ ਪਨਾਹ ਦੇਣ ਦੇ ਮਾਮਲੇ ਵਿੱਚ ਬੀ.ਐਨ.ਐਸ. ਦੀ ਧਾਰਾ 249 ਤਹਿਤ ਉਸ ਦਾ ਨਾਂ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਉਕਤ ਪੁਲਿਸ ਮੁਲਾਜ਼ਮ ਨੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦਾ ਨਾਮ ਪਹਿਲਾਂ ਉਸਦੇ ਪੁੱਤਰ ਨੂੰ ਪਨਾਹ ਦੇਣ ਕਰਕੇ ਐਫ.ਆਈ.ਆਰ. ਵਿੱਚ ਸ਼ਾਮਲ ਕੀਤਾ ਗਿਆ ਸੀ ਪਰ ਬਾਅਦ ਵਿੱਚ ਪੁਲਿਸ ਜਾਂਚ ਉਪਰੰਤ ਉਸ ਦਾ ਨਾਂ ਕੱਢ ਦਿੱਤਾ ਗਿਆ ਸੀ ਪਰ ਉਕਤ ਏ.ਐਸ.ਆਈ. ਸ਼ਿਕਾਇਤਕਰਤਾ ਨੂੰ ਉਸੇ ਮਾਮਲੇ ਵਿੱਚ ਬੀ.ਐਨ.ਐਸ. ਦੀ ਧਾਰਾ 249 ਤਹਿਤ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਬੀ.ਐਨ.ਐਸ. ਦੀ ਧਾਰਾ 308 (2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।