Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ

ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ

ਜਲੰਧਰ, 2 ਮਈ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ਵਿੱਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ ਕ੍ਰਮਵਾਰ 25.69 ਲੱਖ ਅਤੇ 99.42 ਲੱਖ ਦੇ ਵਿਕਾਸ ਕਾਰਜ ਸ਼ਾਮਲ ਹਨ।

ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀֹ’ ਪਹਿਲ ਤਹਿਤ ਹਲਕੇ ਦੇ ਚਾਰ ਸਕੂਲਾਂ ਵਿੱਚ 10.95 ਲੱਖ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਐਮਾ ਕਾਜ਼ੀ ਵਿਖੇ 4 ਲੱਖ 80 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਮੁਰੀਦਪੁਰ ਵਿਖੇ 1 ਲੱਖ 50 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਘੁਮਿਆਰਾ ਵਿਖੇ 90 ਹਜ਼ਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਲੇ ਵਿਖੇ 3 ਲੱਖ 75 ਹਜ਼ਾਰ ਦੇ ਵਿਕਾਸ ਕੰਮ ਸ਼ਾਮਲ ਹਨ।

ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ, ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੋਏ ਇਹ ਸੁਧਾਰ ਕਿਸੇ ਇਕ ਜ਼ਿਲ੍ਹੇ ਜਾਂ ਸ਼ਹਿਰ ਤੱਕ ਸੀਮਤ ਨਹੀਂ ਹਨ ਬਲਕਿ ਸੂਬੇ ਦੇ ਹਰੇਕ ਸ਼ਹਿਰ ਅਤੇ ਪਿੰਡ ਦੇ ਸਰਕਾਰੀ ਸਕੂਲ ਤੱਕ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਲਹਿਰ ਪਹੁੰਚ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਵਿਧਾਇਕ ਬਲਕਾਰ ਸਿੰਘ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਅਤੇ ਮੁਫ਼ਤ ਵਰਦੀਆਂ, ਮੁਫ਼ਤ ਕਿਤਾਬਾਂ ਸਮੇਤ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ।